ਡੇਅਰੀ ਵਿਭਾਗ ਵੱਲੋਂ ਦੁੱਧ ਖਪਤਕਾਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਕੋਟਭਾਈ ਵਿਖੇ ਡਿਪਟੀ ਡਾਇਰੈਕਟਰ ਡੇਅਰੀ ਸ਼੍ਰੀ ਰਣਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੁੱਧ ਖ਼ਪਤਕਾਰ ਜਾਗਰੂਕਤਾ ਸੈਮੀਨਾਰ ਅਤੇ ਕੈਂਪ ਲਗਾਇਆ ਗਿਆ। ਸ਼੍ਰੀ ਅਰੁਣ ਬਾਂਸਲ ਡੇਅਰੀ ਵਿਕਾਸ ਇੰਸਪੈਕਟਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਭਾਗ ਵੱਲੋਂ ਬੱਚਿਆਂ ਨੂੰ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ, ਮਨੁੱਖੀ ਸਿਹਤ ਲਈ ਲਾਭ, ਦੁੱਧ ਵਿੱਚ ਹੋਣ ਵਾਲੀਆਂ ਮਿਲਾਵਟਾਂ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਸਿਹਤ ਵਿਭਾਗ ਦੇ ਇੰਸਪੈਕਟਰ ਸ਼੍ਰੀ ਸਤਪਾਲ ਨੇ ਬੱਚਿਆਂ ਨੂੰ ਸਿਹਤ ਸੰਬੰਧੀ ਜਾਣਕਾਰੀ ਦਿੱਤੀ, ਮੈਡਮ ਰੁਪਿੰਦਰ ਕੌਰ ਸੀ.ਐੱਚ.ਓ ਨੇ ਖੁਰਾਕ ਵਿੱਚ ਪ੍ਰੋਟੀਨ ਦੀ ਮਹੱਤਤਾ ਅਤੇ ਜੰਕ ਫੂਡ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ। ਕੈਂਪ ਦੇ ਅੰਤ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਭਾਗ ਮੁਕਤਸਰ ਦੀ ਟੀਮ ਵੱਲੋਂ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨ ਚਿੰਨ ਦਿੱਤਾ ਗਿਆ। Author: Malout Live