ਮਿਮਿਟ ਕਾਲਜ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਮੁਹਿੰਮ' ਤਹਿਤ ਕੱਢੀ ਜਾਗਰੂਕਤਾ ਰੈਲੀ।
ਮਲੋਟ:- ਮਿਮਿਟ ਕਾਲਜ ਦੇ ਵਿਦਿਆਰਥੀਆਂ ਨੇ 'ਸਵੱਛ ਭਾਰਤ ਮੁਹਿੰਮ' ਤਹਿਤ ਜਾਗਰੂਕਤਾ ਰੈਲੀ ਕੱਢੀ। ਐਨ.ਸੀ.ਸੀ. ਇੰਚਾਰਜ ਸੁਖਬੀਰ ਕੌਰ, ਅਜੈ ਸਮਿਆਲ ਅਤੇ ਪ੍ਰੇਮ ਲਤਾ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ 3 ਪੀ.ਬੀ ਨੇਵਲ ਯੂਨਿਟ ਐਨ.ਸੀ.ਸੀ. ਬਠਿੰਡਾ ਦੇ ਆਦੇਸ਼ ਤੇ 'ਸਵੱਛ ਭਾਰਤ ਮੁਹਿੰਮ' ਤਹਿਤ ਲੋਕਾਂ ਨੂੰ ਪ੍ਰਦੂਸ਼ਿਤ ਹੋਏ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਸਫ਼ਾਈ ਰੱਖਣ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਡੇਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਣ ਲਈ ਸਫ਼ਾਈ ਪ੍ਰਤੀ ਸੁਚੇਤ ਕਰਨਾ ਹੈ। ਰੈਲੀ ਤੋਂ ਬਾਅਦ ਵਿਦਿਆਰਥੀਆਂ ਨੇ ਮਿਮਿਟ ਪਾਰਕ ਦੀ ਸਫ਼ਾਈ ਵੀ ਕੀਤੀ। ਇਸ ਮੌਕੇ ਡਾਇਰੈਕਟਰ ਸੰਜੀਵ ਸ਼ਰਮਾ ਨੇ ਕਿਹਾ ਕਿ ਜੇਕਰ ਅਸੀਂ ਆਪਣੇ ਆਲੇ ਦੁਆਲੇ ਅਤੇ ਆਪਣੀ ਜਾਂ ਸਾਂਝੀਆਂ ਥਾਵਾਂ ਦੀ ਸਫ਼ਾਈ ਰੱਖਾਂਗੇ ਤਾਂ ਹੀ ਅਸੀਂ ਭਿਆਨਕ ਤੋਂ ਭਿਆਨਕ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਨ੍ਹਾਂ ਕਿਹਾ ਕਿ ਹੁਣ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਵੀ ਤਾਂ ਹੀ ਬਚਿਆ ਜਾ ਸਕਦਾ ਹੈ, ਜੇਕਰ ਅਸੀਂ ਸਾਰੇ ਦੇਸ਼ ਵਾਸੀ ਸਫ਼ਾਈ ਪ੍ਰਤੀ ਖ਼ਾਸ ਖਿਆਲ ਰੱਖੀਏ।