ਮਿਸ਼ਨ ਫਤਿਹ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਲਈ ਤਕਨੀਕੀ ਸਿੱਖਿਆ ਵਿਭਾਗ ਸਭ ਤੋਂ ਮੋਹਰੀ ਬਣਿਆ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਮਹਾਂਮਾਰੀ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਚਲਾਈ ਜਾ ਰਹੀ ਮੁਹਿੰਮ ਵਿੱਚ ਯੋਗਦਾਨ ਪਾਉਂਦਿਆਂ ਤਕਨੀਕੀ ਸਿੱਖਿਆ ਸੰਸਥਾਵਾਂ ਸਭ ਤੋਂ ਮੋਹਰੀ ਬਣੀਆ ਹਨ।ਸ. ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਜੀ ਦੀ ਅਗਵਾਈ ਹੇਠ ਬਹੁਤਕਨੀਕੀ ਸੰਸਥਾਂਵਾ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਡੋਰ ਟੂ ਡੋਰ ਅਭਿਆਨ ਚਲਾਇਆ।ਸਰਕਾਰੀ ਬਹੁਤਕਨੀਕੀ ਕਾਲਜ ਫਤੂਹੀ ਖੇੜਾ ਦੇ ਅਧਿਕਾਰੀਆ/ਕਰਮਚਾਰੀਆ ਵੱਲੋਂ ਘਰ-ਘਰ ਅਤੇ ਕਾਰੋਬਾਰੀ ਖੇਤਰ ਵਿੱਚ ਜਾ ਕੇ ਇਸ ਅਭਿਆਨ ਨੂੰ ਕਾਮਯਾਬ ਬਣਾਉਣ ਲਈ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਜਿਲ੍ਹੇ ਦੇ ਸ਼ਹਿਰ, ਤਹਿਸੀਲਾਂ ਅਤੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਜਾਣਕਾਰੀ ਮੁਹੱਈਆ ਕਰਵਾਈ, ਜਿਸ ਵਿੱਚ ਲੋਕਾ ਨੂੰ ਮਾਸਕ ਲਗਾਉਣ, ਵਾਰ-ਵਾਰ ਹੱਥ ਧੋਣ, ਸਮਾਜਿਕ ਸਰੀਰਕ ਦੂਰੀ ਰੱਖਣ, ਬੇਲੋੜੀ ਯਾਤਰਾ ਨਾ ਕਰਨ ਬਾਰੇ ਜਾਗਰੂਕ ਕੀਤਾ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਕੋਵਾ ਐਪ ਨੂੰ ਉਨ੍ਹਾਂ ਦੇ ਮੋਬਾਇਲਾਂ ਤੇ ਇੰਨਸਟਾਲ ਵੀ ਕਰਵਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਪ੍ਰਵੀਨ ਕੁਮਾਰ ਮਿੱਡਾ ਨੇ ਦੱਸਿਆ ਕਿ ਕਾਲਜ ਦੇ ਸਟਾਫ ਵੱਲੋਂ ਮਿਤੀ 29 ਜੂਨ ਨੂੰ ਘਰ-ਘਰ ਜਾ ਕੇ ਅਤੇ ਕਾਰੋਬਾਰੀ ਖੇਤਰਾ ਦਾ ਦੌਰਾ ਕਰਕੇ ਲੋਕਾ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਉਹਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਵੱਖ-ਵੱਖ ਟੀਮਾਂ ਬਣਾਈਆ ਗਈਆ, ਜਿਨ੍ਹਾਂ ਨੇ ਵੱਖ-ਵੱਖ ਖੇਤਰਾ ਵਿੱਚ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਤਹਿਤ ਜਾਗਰੂਕ ਕੀਤਾ।