ਮਿਸ਼ਨ ਫਤਿਹ ਅਧੀਨ ਬੈਕਾਂ, ਈਜ਼ੀ ਡੇ ਅਤੇ ਹੋਰ ਲੋਕਾਂ ਨੂੰ ਸਿਹਤ ਸਟਾਫ਼ ਵਲੋ ਕੀਤਾ ਕੋਵਿਡ-19 ਸਬੰਧੀ ਜਾਗਰੂਕ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਅਧੀਨ ਜਿਲਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਲਗਾਤਾਰ ਜਾਗਰੂਕਤਾ ਫੈਲਾਈ ਜਾ ਰਹੀ ਹੈ। ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਮਾਸ ਮੀਡੀਆ ਵਿੰਗ ਵੱਲੋਂ ਬੈਕਾਂ ਵਿੱਚ ਸਟਾਫ਼ ਅਤੇ ਈ ਜ਼ੀ ਡੇ ਵਿਖੇ ਆਮ ਲੋਕਾਂ ਨੂੰ ਕੋਵਿਡ-19 ਤੋਂ ਬਚਣ ਲਈ ਜਾਗਰੂਕ ਕੀਤਾ। ਇਸ ਸਮੇਂ ਗੁਰਤੇਜ਼ ਸਿੰਘ ਨੇ ਕਿਹਾ ਕਿ ਲਾਕ ਡਾਊਨ ਖੁੱਲਣ ਦਾ ਮਤਲਬ ਕੋਵਿਡ-19 ਖਤਮ ਨਹੀਂ ਹੋਇਆ। ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਇਆ ਜਾਏੇ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਤਾਂ ਜ਼ੋ ਅਸੀਂ ਸਮਾਜ ਵਿੱਚ ਬਿਮਾਰੀ ਦੇ ਫੈਲਾਅ ਨੂੰ ਰੋਕ ਸਕੀਏ। ਹੱਥ ਵਾਰ ਵਾਰ ਧੋਤੇ ਜਾਣ, ਮਾਸਕ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਅਤੇ ਲਾਲ ਚੰਦ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ। ਉਹਨਾਂ ਦੱਸਿਆ ਕਿ ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਰੱਖੀ ਜਾਵੇ। ਬਿਨਾਂ ਕੰਮ ਤੋਂ ਘਰ ਤੋਂ ਬਾਹਰ ਨਾ ਜਾਇਆ ਜਾਵੇ, ਜੇਕਰ ਕਿਸੇ ਜਰੂਰੀ ਕੰਮ ਜਾਣਾ ਵੀ ਹੈ ਤਾਂ ਮਾਸਕ ਪਹਿਣ ਕੇ ਜਾਓ ਅਤੇ ਸਮਾਜਿਕ ਦੂਰੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ। ਜੇਕਰ ਕੋਈ ਵੀ ਆਦਮੀ ਬਾਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।