ਮਿਸ਼ਨ ਫਤਿਹ ਅਧੀਨ ਸ਼ਹਿਰ ਦੇ ਬੈਕਾਂ ਅਤੇ ਪਿੰਡ ਪੱਧਰ ਤੇ ਸਿਹਤ ਸਟਾਫ਼ ਵਲੋ ਆਮ ਲੋਕਾਂ ਨੂੰ ਕੀਤਾ ਗਿਆ ਕੋਵਿਡ-19 ਸਬੰਧੀ ਜਾਗਰੂਕ

ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਹਰੀ ਨਰਾਇਣ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਮਿਸ਼ਨ ਫਤਿਹ ਅਧੀਨ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ  ਪ੍ਰਸ਼ਾਸਨ  ਅਤੇ ਸਿਹਤ ਵਿਭਾਗ ਅਤੇ ਹੋਰ ਵਿਭਾਗਾਂ  ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਸਬੰਧੀ ਸਮਾਜ ਵਿੱਚ ਜਾਗਰੂਕਤਾ ਫੈਲਾਈ ਜਾ ਰਹੀ ਹੈ। ਅੱਜ ਦਫਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੇ ਮਾਸ ਮੀਡੀਆ ਵਿੰਗਅਤੇ ਮਲੇਰੀਆ ਵਿੰਗ ਵੱਲੋਂ ਡਾ ਪਰਮਦੀਪ ਸੰਧੂ ਦੀ ਅਗਵਾਈ ਵਿੱਚ ਸ਼ਹਿਰ ਦੇ ਵੱਖ-ਵੱਖ ਬੈਕਾਂ ਵਿਖੇ ਵਿਖੇ ਸਟਾਫ਼ ਅਤੇ ਆਮ ਲੋਕਾਂ  ਨੂੰੰ ਕੋਵਿਡ-19 ਪ੍ਰਤੀ ਜਾਗਰੂਕ ਕੀਤਾ। ਇਸ ਸਮੇਂ ਕਰਨ ਅਵਤਾਰ ਸਿੰਘ ਸੇਖਾਵਤ ਮੈਨੇਜਰ ਮੌਜੂਦ ਹਾਜਰ ਸਨ। ਇਸ ਸਮੇਂ ਗੁਰਤੇਜ਼ ਸਿੰਘ ਨੇ ਦੱਸਿਆ ਕਿ ਲਾਕਡਾਊਨ ਖੁੱਲਣ ਦਾ ਮਤਲਬ ਕੋਵਿਡ-19 ਖਤਮ ਨਹੀਂ ਹੋਇਅ, ਸਾਨੂੰ ਹੁਣ ਵੀ ਵੱਧ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਇਸ ਲਈ ਸਿਰਫ ਜਰੂਰੀ ਕੰਮ ਲਈ ਹੀ ਘਰ ਤੋਂ ਬਾਹਰ ਜਾਣਾ ਚਾਹੀਦਾ ਹੈ ਅਤੇ ਘਰ ਵਿੱਚ ਅਤੇ ਘਰ ਤੋਂ ਬਾਹਰ ਦੂਜਿਆਂ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜ਼ੋ ਇਸ ਕੋਰੋਨ ਵਾਇਰਸ ਤੋਂ ਬਚ ਸਕੀਏ।ਆਪਣੇ ਹੱਥਾਂ ਨੂੰ ਵਾਰ ਵਾਰ ਧੋਤੇ ਜਾਵੇ, ਮਾਸਕ ਦੀ ਵਰਤੋਂ ਕੀਤੀ ਜਾਵੇ। ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਭਗਵਾਨ ਦਾਸ ਨੇ ਕੋਰੋਨਾ ਵਾਇਰਸ ਦੇ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮੇਂ ਕਰੋਨਾ ਵਾਇਰਸ ਦੀ ਕੋਈ ਵੀ ਦਵਾਈ ਬਜ਼ਾਰ ਵਿੱਚ ਜਾਂ ਹਸਪਤਾਲ ਵਿੱਚ ਉਪਲਬਧ ਨਹੀਂ ਹੈ, ਸਿਰਫ਼ ਜਾਗਰੂਕਤਾ ਹੀ ਇਸ ਤੋ ਬਚਣ ਦਾ ਸਰਲ ਉਪਾਅ ਹੈ। ਉਹਨਾ ਕਿਹਾ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ, ਜਿਸ ਨਾਲ ਅਸੀਂ ਆਪਣੇ ਆਪ ਨੂੰ, ਆਪਣੇ ਸਮਾਜ ਨੂੰ ਅਤੇ ਦੇਸ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਦੇ ਹਾਂ। ਉਹਨਾਂ ਇਸ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਬਿਮਾਰੀ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਅਤੇ ਕੋੋਰੋਨਾ ਵਿਅਕਤੀ ਨਾਲ ਪ੍ਰਭਾਵਿਤ ਵਿਅਕਤੀ ਦੀ ਖੰਘ ਜਾਂ ਛਿੱਕ ਦੇ ਛਿੱਟੇ ਨੂੰ ਸਾਹ ਰਾਹੀਂ ਅੰਦਰ ਲਿਜਾਉਣ ਨਾਲ, ਪ੍ਰਭਾਵਿਤ ਵਿਅਕਤੀ ਦੇ ਛਿੱਕਣ ਜਾਂ ਖਾਂਸੀ ਕਰਨ ਤੋਂ ਬਾਅਦ ਜਿਸ ਨਿਰਜੀਵ ਜਾਂ ਸਤਹ ਤੇ ਛਿੱਟੇ ਪੈ ਜਾਂਦੇ ਹਨ, ਉਸਨੂੰ ਛੂਹਣ ਤੋਂ ਬਾਅਦ ਅੱਖਾਂ, ਨੱਕ ਜਾਂ ਮੂੰਹ ਰਾਹੀਂ ਫੇਫੜਿਆਂ ਤੱਕ ਪਹੁੰਚਦਾ ਹੈ। ਇਸ ਬਿਮਾਰੀ ਦੇ ਲੱਛਣ ਬੁਖਾਰ, ਸੁੱਕੀ ਖਾਂਸੀ, ਸਾਹ ਲੈਣ ਵਿੱਚ ਤਕਲੀਫ਼ ਅਤੇ ਥੱਕਿਆ ਹੋਇਆ ਮਹਿਸੂਸ ਕਰਨਾ ਹੈ, ਕੁਝ ਮਰੀਜਾਂ ਨੂੰ ਦਰਦ, ਵਗਦਾ ਨੱਕ, ਗਲੇ ਵਿੱਚ ਖਰਾਸ਼ ਤੇ ਦਸਤ ਦੀ ਸਮੱਸਿਆ ਆਉਂਦੀ ਹੈ।ਸ੍ਰੀ ਲਾਲ ਚੰਦ ਨੇੇ ਦੱਸਿਆ ਕਿ  ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ। ਜੇਕਰ ਕੋਈ ਵੀ ਆਦਮੀ ਬਾਹਰਲੇ ਦੇਸ ਜਾਂ ਬਾਹਰਲੇ ਰਾਜਾਂ ਤੋ਼ ਆਉਂਦਾ ਹੈ ਤਾਂ ਉਸ ਦਾ ਪੂਰਾ ਮੈਡੀਕਲ ਚੱੈਕਅੱਪ ਕਰਵਾਇਆ ਜਾਵੇ ਅਤੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਉਸ ਦੀ ਸੂਚਨਾ ਦਿੱਤੀ ਜਾਵੇ।