ਪਿੰਡ ਬਲੂਆਣਾ (ਜਲਾਲਾਬਾਦ) ਤੋਂ ਗੋਨਿਆਨਾ ਰੋਡ ਨਸ਼ਾ ਵੇਚਣ ਆਏ ਇੱਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆ ਖਿਲਾਫ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਜ਼ਿਲ੍ਹੇ ਵਿੱਚ ਚੌਕਸੀ ਵਧਾਉਦਿਆਂ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਵਾਲਿਆ 'ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼ਪੈਸ਼ਲ ਸੈੱਲ ਰੇਂਜ ਫਰੀਦਕੋਟ ਵੱਲੋਂ ਉਸ ਵਕਤ ਵੱਡੀ ਸਫ਼ਲਤਾ ਹਾਸਿਲ ਹੋਈ, ਜਦ ਇੱਕ ਵਿਅਕਤੀ ਨੂੰ 30 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜੋ ਪਿੰਡ ਬੱਲੂਆਣਾ (ਜਲਾਲਾਬਾਦ) ਤੋਂ ਗੋਨਿਆਨਾ ਰੋਡ ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਵੇਚਣ ਆਇਆ ਸੀ। ਜਾਣਕਾਰੀ ਅਨੁਸਾਰ ਬੀਤੇ ਸ਼ਨੀਵਾਰ ਸ.ਥ. ਜਲੰਧਰ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਡਰੱਗ ਪੈਡਲਰਾਂ ਦੇ ਸੰਬੰਧ ਵਿੱਚ ਗੋਨਿਆਣਾ ਰੋਡ ਨੂੰ ਜਾ ਰਹੇ ਸਨ ਤਾਂ ਨੇੜੇ ਮਲੋਟ/ਬਠਿੰਡਾ ਬਾਈਪਾਸ 'ਤੇ ਮੋਟਰਸਾਇਕਲ ਸਵਾਰ
ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ, ਪੁਲਿਸ ਪਾਰਟੀ ਵੱਲੋਂ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਸ਼ੈਪੀ ਪੁੱਤਰ ਰੌਸ਼ਨ ਲਾਲ ਵਾਸੀ ਬੱਲੂਆਣਾ ਸਿਟੀ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਦੱਸਿਆ। ਤਲਾਸ਼ੀ ਲੈਣ 'ਤੇ ਪੁਲਿਸ ਵੱਲੋਂ ਉਕਤ ਕੋਲੋਂ ਵਿਅਕਤੀ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਪੁਲਿਸ ਵੱਲੋਂ ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਮੁੱਢਲੀ ਪੁੱਛ ਗਿੱਛ ਦੌਰਾਨ ਦੋਸ਼ੀ ਸ਼ੈਪੀ ਨੇ ਦੱਸਿਆ ਕਿ ਉਹ ਨਸ਼ਾ ਵੇਚਣ ਦਾ ਕੰਮ ਕਰ ਕਰਦਾ ਹੈ ਅਤੇ ਉਹ ਸ਼੍ਰੀ ਮੁਕਤਸਰ ਸਾਹਿਬ ਵਿੱਚ ਅਲੱਗ-ਅਲੱਗ ਵਿਅਕਤੀਆਂ ਨੂੰ ਨਸ਼ਾ ਵੇਚਣ ਲਈ ਆਇਆ ਸੀ। ਦੋਸ਼ੀ ਉਕਤ ਨੂੰ ਅਦਾਲਤ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਹੋਰ ਵੀ ਡੁੰੂਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ। Author: Malout Live