ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੇ ਪੱਧਰ ਤੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ੍ਰ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਾਂਸਲ ਪੈਲੇਸ ਵਿੱਚ ਇਕ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ। ਇਸ ਸੈਮੀਨਰ ਵਿੱਚ ਸ. ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਰਾਜ ਕੁਮਾਰ ਸ਼ੈਸ਼ਨ ਜੱਜ, ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਸ਼੍ਰੀ ਕੁਲਵੰਤ ਰਾਏ ਐੱਸ.ਪੀ (ਐੱਚ), ਡਾ. ਪਰਵਿੰਦਰ ਸਿੰਘ ਕੌਂਸਲਰ(ਮੋਨੋਰੋਗ ਵਿਭਾਗ), ਡਾ. ਨੈਟਲੀ ਮੈਡੀਕਲ ਅਫਸਰ, ਡਾ. ਭਗਵਾਨ ਦਾਸ ਹੈਲਥ ਇੰਸਪੈਕਟਰ, ਸ਼੍ਰੀ ਰਾਜੀਵ ਛਾਬੜਾ ਜਿਲ੍ਹਾ ਸਿੱਖਿਆ ਅਫਸਰ,  ਸ਼੍ਰੀ ਸੰਜੀਵ ਗੋਇਲ ਡੀ.ਐੱਸ.ਪੀ, ਸ਼੍ਰੀ ਜਸਬੀਰ ਸਿੰਘ ਡੀ.ਐੱਸ.ਪੀ ਗਿੱਦੜਬਾਹਾ, ਸ. ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਮਲੋਟ), ਸ. ਜਸਪਾਲ ਸਿੰਘ ਡੀ.ਐੱਸ.ਪੀ (ਲੰਬੀ) ਅਤੇ ਸਮੂਹ ਮੁੱਖ ਅਫਸਰਾਨ ਥਾਣਾ ਤੋਂ ਇਲਾਵਾ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਅਤੇ ਪਿੰਡਾਂ ਦੇ ਸਰਪੰਚ ਸਮੇਤ 700 ਦੇ ਕ੍ਰੀਬ ਆਮ ਲੋਕ ਤੇ ਪੁਲਿਸ ਮੁਲਾਜਮ ਹਾਜ਼ਿਰ ਸਨ। ਇਸ ਮੌਕੇ ਸਟੇਜ ਸੈਕਟਰੀ ਦੀ ਡਿਊਟੀ ਏ.ਐੱਸ.ਆਈ ਗੁਰਦੇਵ ਸਿੰਘ ਵੱਲੋਂ ਨਿਭਾਈ ਗਈ। ਇਸ ਮੌਕੇ ਪੰਜਾਬੀ ਯੂਨੀਵਰਸਟੀ ਪਟਿਆਲਾ ਤੋਂ ਜਤਿੰਦਰ ਈਨਾ, ਮੰਗਲ ਮੱਤਾ, ਪੰਮਾ ਸ਼ਾਇਰ, ਹਰਵੀਰ ਕੌਰ ਸਰੋਤਾ ਵੱਲੋਂ ਨਸ਼ਿਆਂ ਖਿਲਾਫ ਸਟੇਜੀ ਨਾਟਕ ਫਸਲਾਂ ਅਤੇ ਨਸਲਾਂ ਤੇ ਇਕ ਬੰਬੀਹਾ ਬੋਲ ਨਾਕਟ ਖੇਡਿਆ ਗਿਆ। ਇਸ ਮੌਕੇ ਸ਼੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸਮੂਹ ਹਾਜ਼ਰੀਨ ਵੱਲੋਂ ਨਸ਼ਿਆਂ ਖਿਲਾਫ ਇਕੱਠੇ ਹੋਕ ਲੜਨ ਅਤੇ ਨਸ਼ੇ ਨਾ ਕਰਨ ਦੀ ਸੌਂਹ ਚੁੱਕੀ ਗਈ। ਇਸ ਮੌਕੇ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ। ਇਸ ਲਈ ਮੈਂ ਇਸ ਨਸ਼ਿਆਂ ਖਿਲਾਫ ਸਾਰਿਆਂ ਦੇ ਸਹਿਯੋਗ ਦੀ ਮੰਗ ਕਰਦਾ ਹਾਂ ਜੇਕਰ ਕੋਈ ਤੁਹਾਡੇ ਆਲੇ ਦੁਆਲੇ ਕੋਈ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਤੁਸੀ ਇਕੱਠੇ ਹੋ ਕੇ ਉਸ ਨਾਲ ਤਾਲਮੇਲ ਬਣਾ ਕੇ ਉਸ ਦਾ ਇਲਾਜ਼ ਕਰਵਾਓ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਤੁਸੀ ਸਾਨੂੰ ਜਾਂ ਤੁਸੀ ਪੁਲਿਸ ਵਿਭਾਗ ਵਿੱਚ ਉਸ ਦੀ ਜਾਣਕਾਰੀ ਸਾਂਝੀ ਕਰੋ

ਤਾਂ ਜੋ ਆਪਾ ਸਾਰੇ ਇਸ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਇੱਕ ਜੁੱਟ ਹੋ ਕੇ ਆਪਣੀ ਡਿਊਟੀ ਨਿਭਾਈਏੇ। ਸ਼੍ਰੀ ਰਾਜ ਕੁਮਾਰ ਸ਼ੈਸ਼ਨ ਜੱਜ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ ਇਸ ਮੁਹਿੰਮ ਵਿੱਚ ਜਿੱਥੇ ਨਸ਼ਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਜੋ ਨੌਜਵਾਨ ਨਸ਼ਿਆਂ ਦੀ ਦਲ-ਦਲ ਵਿੱਚ ਫਸ ਚੁੱਕੇ ਉਨ੍ਹਾਂ ਦਾ ਮੁਫਤ ਵਿੱਚ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਰਲ਼ ਮਿਲ ਕੇ ਇਸ ਨਸ਼ਿਆਂ ਖਿਲਾਫ ਮੁਹਿੰਮ ਵਿੱਚ ਸਹਿਯੋਗ ਦਿਉ ਤਾਂ ਜੋ ਆਪ ਅਤੇ ਆਪਣੇ ਪਰਿਵਾਰਾਂ ਨੂੰ ਇਸ ਨਸ਼ਿਆਂ ਦੀ ਦਲ-ਦਲ ਵਿੱਚੋਂ ਬਚਾਅ ਸਕੀਏ। ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿ ਨਸ਼ਿਆਂ ਖਿਲਾਫ ਜੋ ਮੁਹਿੰਮ ਵਿੱਢੀ ਹੋਈ ਹੈ ਲਗਾਤਾਰ ਅਸੀ ਸੈਮੀਨਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਤਾਂ ਜੋ ਆਪਾ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲ਼-ਦਲ ਵਿੱਚੋਂ ਬਚਾਇਆ ਜਾ ਸਕੇ। ਇਸ ਸੰਬੰਧ ਵਿੱਚ ਪ੍ਰਸ਼ਾਸ਼ਨ ਵੱਲੋਂ ਇੱਕ ਵੱਡੇ ਪੱਧਰ ਤੇ ਜਾਗਰੂਕਤਾ ਸੈਮੀਨਰ ਕਰਵਾਇਆ ਗਿਆ। ਜਿਸ ਵਿੱਚ ਬਹੁਤ ਵੱਡੇ ਇਕੱਠ ਨਾਲ ਵਿਦਿਆਰਥੀਆਂ ਦੇ ਨਾਲ-ਨਾਲ ਪਿੰਡਾਂ ਸ਼ਹਿਰਾਂ ਤੋਂ ਲੋਕਾਂ ਨੇ ਸ਼ਿਰਕਤ ਕੀਤੀ। ਉਂਨ੍ਹਾਂ ਆਏ ਹੋਏ ਹਾਜ਼ਰੀਨ ਨੂੰ ਜਿੱਥੇ ਨੁਕੜ ਨਾਟਕ, ਸਕਿੱਟਾਂ ਅਤੇ ਸਪੀਚ ਨਾਲ ਜਾਗਰੂਕ ਕੀਤਾ ਗਿਆ ਉੱਥੇ ਸਾਰਿਆ ਵੱਲੋਂ ਸਹੁੰ ਖਾ ਕੇ ਨਸ਼ੇ ਨਾ ਕਰਨ ਅਤੇ ਹਮੇਸ਼ਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਗਈ। ਸ. ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ  ਨੇ ਇੱਥੇ ਪਹੁੰਚੇ ਹੋਏ ਹਾਜ਼ਰੀਨ ਨੂੰ ਜੀ ਆਇਆ ਕਿਹਾ ਅਤੇ ਉਨ੍ਹਾਂ ਕਿਹਾ ਪੁਲਿਸ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਦਿਨ-ਰਾਤ ਨਸ਼ਿਆਂ ਦੇ ਖਾਤਮੇ ਲਈ ਮਿਹਨਤ ਕਰ ਰਹੇ ਹਨ, ਪਰ ਇਸ ਵਿੱਚ ਤੁਹਾਡੇ ਸਹਿਯੋਗ ਦੀ ਜ਼ਰੂਰਤ ਹੈ ਤੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕੇ ਨੌਜਵਾਨ ਮਾੜ੍ਹੀ ਸੰਗਤ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਨ ਅਤੇ ਚੰਗੇ ਖਿਡਾਰੀ ਬਣਨ ਅਤੇ ਉਂਨ੍ਹਾਂ ਕਿਹਾ ਕਿ ਮਾਪੇ ਵੀ ਆਪਣੇ ਬੱਚਿਆ ਸੰਗਤ ਦਾ ਧਿਆਨ ਜ਼ਰੂਰ ਰੱਖਣ ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਬੱਚਾ ਮਾੜੀ ਸੰਗਤ ਵਿੱਚ ਪੈ ਗਿਆ ਹੈ ਉਸ ਨੂੰ ਪਿਆਰ ਨਾਲ ਸਮਝਾ ਕੇ ਉਸ ਦਾ ਇਲਾਜ਼ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਨਾ ਤਾਂ ਨਸ਼ਾ ਕਿਸੇ ਨੂੰ ਕਰਨ ਦੇਵਾਂਗੇ ਅਤੇ ਨਾ ਹੀ ਨਸ਼ਾ ਕਿਸੇ ਨੂੰ ਵੇਚਣ ਦੇਵਾਂਗੇ, ਜੇ ਨਸ਼ੇ ਵੇਚੇਗਾ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾਂ ਕਿਹਾ ਜੇਕਰ ਤੁਸੀ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਹੈਲਪਲਾਇਨ ਨੰਬਰ 80549-42100 ਤੇ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। Author: Malout Live