District NewsMalout News

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪ ਵਿੱਚ ਪਹੁੰਚੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਬੀਤੇ ਦਿਨ ਉਪਮੰਡਲ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਕੋਟਲੀ ਸੰਘਰ ਅਤੇ ਸ਼ਹਿਰ ਦੇ ਵਾਰਡ ਨੰਬਰ 9 ਤੇ 10 ਵਿਖੇ ਲੱਗੇ ਲੋਕ ਸੁਵਿਧਾ ਕੈਂਪਾਂ ਵਿੱਚ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਵੱਖ-ਵੱਖ ਲੋਕਾਂ ਨੇ ਸਰਕਾਰ ਦੀਆਂ ਵੱਖ-ਵੱਖ ਸਰਕਾਰੀ ਸਕੀਮਾਂ

ਦਾ ਲਾਭ ਲੈਣ ਲਈ ਮੌਕੇ ’ਤੇ ਹੀ ਆਪਣੀਆਂ ਅਰਜ਼ੀਆਂ ਦਿੱਤੀਆਂ। ਇਸ ਮੌਕੇ ਬੋਲਦਿਆਂ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਮੁਹੱਈਆ ਕਰਾਉਣ ਦੇ ਉਪਰਾਲਿਆਂ ਦੀ ਲੜੀ ਤਹਿਤ ਇਹ ਕੈਂਪ ਲਗਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਇਹਨਾਂ ਕੈਂਪਾਂ ਦਾ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ 44 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੌਕੇ ’ਤੇ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਬਿਨ੍ਹਾਂ ਲੋਕ ਵੱਖ-ਵੱਖ ਵਿਭਾਗਾਂ ਸੰਬੰਧੀ ਆਪਣੀ ਆਨਲਾਈਨ ਸ਼ਿਕਾਇਤ ਵੀ ਇਹਨਾਂ ਕੈਂਪਾਂ ਵਿੱਚ ਦਰਜ਼ ਕਰਵਾ ਸਕਦੇ ਹਨ।

Author: Malout Live

Back to top button