ਐੱਮ.ਐੱਲ.ਏ ਜਗਦੀਪ ਸਿੰਘ ਕਾਕਾ ਬਰਾੜ ਨੇ ਕੰਨਿਆ ਸਕੂਲ ਵਿੱਚ ਸਮਾਰਟ ਕਮਰਿਆਂ ਦਾ ਕੀਤਾ ਉਦਘਾਟਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸੱਤ ਸਮਾਰਟ ਬਣਾਏ ਗਏ ਕਮਰਿਆਂ ਦਾ ਉਦਘਾਟਨ ਐੱਮ.ਐੱਲ.ਏ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਚੰਦਰ ਨੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਕਿਹਾ ਅਤੇ ਵਿੱਦਿਅਕ, ਸਹਿ-ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਸਕੂਲ ਦੀਆਂ ਸਟੇਟ ਪੱਧਰ ਤੇ ਪ੍ਰਾਪਤੀਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਸਾਂਝੀ ਕੀਤੀ ਅਤੇ ਨਾਲ ਹੀ ਸਕੂਲ ਦੀਆਂ 10 ਵਿਦਿਆਰਥਣਾਂ ਦੀ ਬਾਰਵੀਂ ਸ਼੍ਰੇਣੀ ਬੋਰਡ ਪ੍ਰੀਖਿਆ ਵਿੱਚੋਂ ਮੈਰਿਟ ਅਤੇ ਚਾਰ ਵਿਦਿਆਰਥਣਾਂ ਦੇ ਸੀ.ਏ ਪ੍ਰਵੇਸ਼ ਪ੍ਰੀਖਿਆ ਪਾਸ ਕਰਨ ਬਾਰੇ ਵੀ ਦੱਸਿਆ।
ਪ੍ਰਿੰਸੀਪਲ ਸਾਹਿਬ ਨੇ ਨਵੀਨੀਕਰਨ ਗਰਾਂਟ ਲਈ ਵਿਭਾਗ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਵੱਲੋਂ ਉਪ ਜਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕਪਿਲ ਸ਼ਰਮਾ, ਬੀ.ਐੱਨ.ਓ ਸ਼੍ਰੀ ਰਾਜਿੰਦਰ ਸੋਨੀ, ਸ਼੍ਰੀ ਜਸਪਾਲ ਮੋਂਗਾ, ਸ. ਜਗਦੀਪ ਸਿੰਘ ਜੱਗਾ ਐੱਮ.ਸੀ, ਸ਼੍ਰੀ ਸੁਖਜਿੰਦਰ ਸਿੰਘ ਬਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਸ਼੍ਰੀ ਚੰਦਗੀ ਰਾਮ ਸਾਬਕਾ ਐੱਮ.ਸੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ। Author: Malout Live