ਪੰਜਾਬ ਵਿੱਚ 'ਮੰਕੀਪਾਕਸ' ਦੀ ਦਸਤਕ, ਮੋਹਾਲੀ ਜ਼ਿਲ੍ਹੇ 'ਚ ਸਕੂਲੀ ਬੱਚੇ ਦੀ ਰਿਪੋਰਟ ਆਈ ਪੌਜ਼ੀਟਿਵ
ਮਲੋਟ (ਪੰਜਾਬ):- ਪੰਜਾਬ ਦੇ ਮੋਹਾਲੀ ਜ਼ਿਲ੍ਹੇ 'ਚ ਇੱਕ ਨਿੱਜੀ ਸਕੂਲ 'ਚ ਮੰਕੀਪਾਕਸ ਦਾ ਕੇਸ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇੱਥੇ ਪੜ੍ਹਦੇ ਬੱਚਿਆਂ ਦੇ ਮਾਪਿਆਂ ’ਚ ਦਹਿਸ਼ਤ ਫੈਲ ਗਈ। ਇਸ ਸੰਬੰਧੀ ਸਕੂਲ ਪ੍ਰਸ਼ਾਸਨ ਵੱਲੋਂ ਕੁੱਝ ਜਮਾਤਾਂ ਨੂੰ ਆਨਲਾਈਨ ਕਰ ਦਿੱਤਾ ਗਿਆ ਹੈ, ਜਦੋਂ ਕਿ ਬਾਕੀ ਜਮਾਤਾਂ ਦੇ ਵਿਦਿਆਰਥੀਆਂ ਨੂੰ ਪਹਿਲਾਂ ਵਾਂਗ ਹੀ ਸਕੂਲਾਂ 'ਚ ਬੁਲਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਦੋਂ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਉਹਨਾਂ ਦੇ ਧਿਆਨ 'ਚ ਆਇਆ ਹੈ ਕਿ ਇੱਕ ਨਿੱਜੀ ਸਕੂਲ ਵਿੱਚ ਕੁੱਝ ਬੱਚਿਆਂ ਵਿੱਚ ਮੰਕੀਪਾਕਸ ਦੇ ਲੱਛਣ ਸਾਹਮਣੇ ਆਏ ਹਨ। ਉਹਨਾਂ ਦੱਸਿਆ ਕਿ 4-5 ਬੱਚਿਆਂ ਦੇ ਸੈਂਪਲ ਲਏ ਗਏ ਸਨ, ਜਿਹਨਾਂ ਵਿੱਚੋਂ ਇੱਕ ਕੇਸ ਪੌਜ਼ੀਟਿਵ ਪਾਇਆ ਗਿਆ ਅਤੇ ਬਾਕੀਆਂ ਦੀ ਰਿਪੋਰਟ ਆਉਣੀ ਬਾਕੀ ਹੈ। Author: Malout Live