District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 212 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਮਹੀਨਾਵਾਰ ਸਹਾਇਤਾ ਰਾਸ਼ੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ ਮਹੰਤ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ 212 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਹੀਨਾਵਾਰ ਸਹਾਇਤਾ ਰਾਸ਼ੀ ਬੇਸਹਾਰਾ ਵਿਧਵਾਵਾਂ, ਬੇਸਹਾਰਾ ਬੱਚਿਆਂ, ਕੰਮ ਕਰਨ ਤੋਂ ਅਸਮਰੱਥ ਬਜ਼ੁਰਗਾਂ, ਗਰੀਬੀ ਦੀ ਰੇਖਾ ਤੋਂ ਵੀ ਹੇਠਾਂ ਰਹਿ ਰਹੇ ਲੋਕਾਂ ਨੂੰ ਹਰ ਮਹੀਨੇ ਦਿੱਤੀ ਜਾਂਦੀ ਹੈ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਹ ਲੜੀ ਪਿਛਲੇ 9 ਸਾਲ ਤੋਂ ਲਗਾਤਾਰ ਨਿਰਵਿਘਨ ਜਾਰੀ ਹੈ ਅਤੇ ਇਹ ਰਾਸ਼ੀ ਡਾ. ਐੱਸ.ਪੀ ਸਿੰਘ ਓਬਰਾਏ ਵੱਲੋਂ ਅਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਦੁਨੀਆਂ ਵਿੱਚ ਕੋਈ ਵੀ ਰਸੀਦਬੁੱਕ ਨਹੀਂ ਹੈ। ਜਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਸੈਂਕੜਿਆਂ ਦੀ ਗਿਣਤੀ ਵਿਚ ਲੋਕ ਭਲਾਈ ਦੇ ਕਾਰਜ ਜਾਰੀ ਹਨ ਅਤੇ ਸਮੇਂ-ਸਮੇਂ ਤੇ ਲੋੜ ਮੁਤਾਬਿਕ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਕਾਰਜ ਜਾਰੀ ਹਨ। ਇਸ ਮੌਕੇ ਮਲਕੀਤ ਸਿੰਘ ਰਿਟਾਇਰਡ ਬੈਂਕ ਮੈਨੇਜਰ, ਜਸਪਾਲ ਸਿੰਘ ਰਿਟਾਇਰਡ ਲੈੱਕਚਰਾਰ, ਸੋਮਨਾਥ, ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈੱਕਚਰਾਰ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਚਰਨਜੀਤ ਸਿੰਘ, ਅਸ਼ੋਕ ਕੁਮਾਰ, ਮਾਸਟਰ ਰਜਿੰਦਰ ਸਿੰਘ ਅਤੇ ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ ਹਾਜ਼ਿਰ ਸਨ।

Author : Malout Live

Back to top button