ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 200 ਲੋੜਵੰਦ ਪਰਿਵਾਰਾਂ ਨੂੰ ਦਿੱਤੀ ਗਈ ਮਹੀਨਾਵਾਰ ਸਹਾਇਤਾ ਰਾਸ਼ੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪ੍ਰਸਿੱਧ ਸਮਾਜਸੇਵੀ ਡਾਕਟਰ ਐੱਸ.ਪੀ ਸਿੰਘ ਓਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ਼੍ਰੀ ਮੁਕਤਸਰ ਸਾਹਿਬ ਵਿਖੇ 200 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਮਹੰਤ ਕਸ਼ਮੀਰ ਸਿੰਘ ਅਤੇ ਸਮਰੀਤ ਕੋਰ ਭਾਗਸਰ ਦੀ ਰਹਿਨੁਮਾਈ ਹੇਠ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਬਜ਼ੁਰਗਾਂ, ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਵਿਧਵਾਵਾਂ ਅਤੇ ਹੋਰ ਅਤਿਅੰਤ ਜ਼ਰੂਰਤਮੰਦ 200 ਲੋਕਾਂ ਨੂੰ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਵੀ ਜਿਲ੍ਹੇ ਵਿੱਚ ਅਨੇਕਾਂ ਲੋਕ ਭਲਾਈ ਦੇ ਕਾਰਜ ਜਾਰੀ ਹਨ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਨੇ ਦੱਸਿਆ ਕਿ ਇਹ ਰਾਸ਼ੀ ਉਬਰਾਏ ਵੱਲੋਂ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਅਤੇ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ।
ਇਸ ਮੌਕੇ ਗੁਰਪਾਲ ਸਿੰਘ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਗੁਰਜੀਤ ਸਿੰਘ ਜੀਤਾ ਇੰਚਾਰਜ ਮਹੀਨਾਵਾਰ ਪੈਨਸ਼ਨ ਵੰਡ ਸਮਾਰੋਹ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਸੋਮਨਾਥ, ਅਸ਼ੋਕ ਕੁਮਾਰ, ਸੁਖਬੀਰ ਸਿੰਘ ਜੈਲਦਾਰ, ਜਸਵਿੰਦਰ ਸਿੰਘ ਮਣਕੂ, ਜਤਿੰਦਰ ਸਿੰਘ ਕੈਂਥ, ਲਖਵਿੰਦਰ ਸਿੰਘ ਭਾਗਸਰ, ਜਸਬੀਰ ਸਿੰਘ ਰਿਟਾਇਰਡ ਏ.ਐੱਸ.ਆਈ ਅਤੇ ਗੁਰਚਰਨ ਸਿੰਘ ਮਲੋਟ ਇਕਾਈ ਹਾਜ਼ਿਰ ਸਨ। Author: Malout Live