ਸਿਹਤ ਵਿਭਾਗ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਧੀਨ ਕੀਤੀ ਗਈ ਮਹੀਨਾਵਾਰ ਮੀਟਿੰਗ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਅਗਵਾਈ ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਦੀ ਪ੍ਰਧਾਨਗੀ ਹੇਠ ਜਿਲ੍ਹੇ ਅਧੀਨ ਕੰਮ ਕਰਦੇ ਸਾਰੇ ਮਲਟੀਪਰਪਜ਼ ਹੈੱਲਥ ਸੁਪਰਵਾਇਜ਼ਰ ਮੇਲ ਅਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਦੀ ਮਹੀਨਾਵਾਰ ਮੀਟਿੰਗ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ। ਇਸ ਸਮੇਂ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਐੱਨ.ਵੀ.ਬੀ.ਡੀ.ਸੀ.ਪੀ,ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਅਤੇ ਵਾਟਰ ਸੈਂਪਲਾਂ ਬਾਰੇ ਸਟਾਫ ਨਾਲ ਵਿਚਾਰ ਵਟਾਂਦਰਾਂ ਕੀਤਾ ਅਤੇ ਫੀਲਡ ਸਟਾਫ ਨੂੰ ਮਲੇਰੀਆ ਡੇਂਗੂ ਅਤੇ ਚਿਕਨਗੁਨੀਆ ਦੇ ਫੈਲਣ ਤੋਂ ਬਚਾਉ ਲਈ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਲਈ ਕਿਹਾ। ਇਸ ਸਮੇਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਚਲਾਨ/ਜੁਰਮਾਨਾ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ ਤੰਬਾਕੂ ਦੇ ਬੁਰੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ।
ਉਨ੍ਹਾਂ ਮੌਜੂਦਾ ਸਟਾਫ ਨੂੰ ਟੀਚੇ ਮੁਤਾਬਕ ਪੀਣ ਵਾਲੇ ਪਾਣੀ ਦੇ ਸੈਂਪਲ ਇਕੱਤਰ ਕਰਨ ਲਈ ਵੀ ਕਿਹਾ। ਇਸ ਮੌਕੇ ਜਿਲ੍ਹਾ ਹੈਲਥ ਇੰਸਪੈਕਟਰ ਭਗਵਾਨ ਦਾਸ ਅਤੇ ਲਾਲ ਚੰਦ ਅਤੇ ਪਵਿੱਤਰ ਸਿੰਘ ਜਿਲ੍ਹਾ ਮੈਡੀਕਲ ਲੈਬ ਟੈਕਨੀਸ਼ੀਅਨ ਨੇ ਬੁਖਾਰ ਦੇ ਮਰੀਜ਼ਾਂ ਦੀਆਂ ਬਲੱਡ ਸਲਾਇਡਾਂ ਸਹੀ ਤਰੀਕੇ ਨਾਲ ਬਣਾਉਣ ਬਾਰੇ ਅਤੇ ਰਿਕਾਰਡ ਮੁਕੰਮਲ ਰੱਖਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ ਇਸ ਲਈ ਬੁਖਾਰ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਆਪਣਾ ਮਲੇਰੀਆ ਦਾ ਟੈਸਟ ਜਰੂਰ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਲੋਕਾਂ ਨੂੰ ਬਰਸਾਤੀ ਮੌਸਮ ਦੋਰਾਨ ਸਾਵਧਾਨੀਆ ਵਰਤਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਜਿਲ੍ਹੇ ਦੇ ਸਮੂਹ ਮਲਟੀਪਰਪਜ਼ ਸੁਪਰਵਾਇਜ਼ਰ ਮੇਲ ਅਤੇ ਲੈਬ ਟੈਕਨੀਸ਼ੀਅਨ ਹਾਜ਼ਿਰ ਸਨ। Author: Malout Live