ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ- ਡਾ. ਨਵਜੋਤ ਕੌਰ ਸਿਵਲ ਸਰਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ 20 ਪੌਦੇ ਲਗਾਏ ਗਏ। ਇਸ ਮੌਕੇ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣ। ਇਸ ਮੌਕੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਪ੍ਰਦੂਸ਼ਣ ਨੂੰ ਘਟਾ ਕੇ ਨਵੇਂ ਉਪਾਵਾਂ ਨੂੰ ਅਪਣਾ ਕੇ ਅਸੀਂ ਵਾਤਾਵਰਣ ਪ੍ਰਣਾਲੀ ਨੂੰ ਬਹਾਲ ਕਰਨ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਾਂ। ਇਸ ਮੌਕੇ ਡਾ. ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਪ੍ਰਦੂਸ਼ਿਤ ਹਵਾ ਨਾਲ ਅੱਖਾਂ ਅਤੇ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਇਸ ਲਈ ਸਾਨੂੰ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਤੋਂ ਇਲਾਵਾ ਸਾਨੂੰ ਨਿੱਜੀ ਵਾਹਨਾਂ ਦੀ ਵਰਤੋਂ ਘਟਾ ਕੇ ਪਬਲਿਕ ਟਰਾਂਸਪੋਰਟ ਦੀ ਵਰਤੋਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਇਸ ਮੌਕੇ ਡਾ. ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫ਼ਸਰ, ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ., ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ, ਰਵੀ ਕੁਮਾਰ, ਗਗਨਦੀਪ ਕੌਰ ਅਤੇ ਦਫ਼ਤਰ ਸਿਵਲ ਸਰਜਨ ਦਾ ਸਟਾਫ਼ ਹਾਜ਼ਿਰ ਸੀ। Author : Malout Live