Malout News

ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਮਲੋਟ:- ਮਲੋਟ-ਫਾਜਿਲਕਾ ਸੜਕ ‘ਤੇ ਪਿੰਡ ਬੋਦੀਵਾਲਾ ਖੜਕ ਸਿੰਘ ਵਿਖੇ ਅਵਾਰਾ ਪਸ਼ੂਆਂ ਨਾਲ ਟਕਰਾਉਣ ਨਾਲ ਇਕ 24 ਸਾਲਾਂ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਬਜ਼ੁਰਗ ਔਰਤ ਸਮੇਤ 2 ਫੱਟੜ ਹੋ ਗਏ। ਜਾਣਕਾਰੀ ਅਨੁਸਾਰ ਪਟੇਲ ਨਗਰ ਮਲੋਟ ਦਾ ਵਸਨੀਕ ਨੌਜਵਾਨ ਪਿੰਡ ਪੰਨੀਵਾਲਾ ਫੱਤਾ ਵਿਖੇ ਉਸਾਰੀ ਦਾ ਕੰਮ ਕਰਦਾ ਸੀ ਤੇ ਦੇਰ ਸ਼ਾਮ ਕੰਮ ਤੋਂ ਵਾਪਸ ਆਪਣੇ ਮਜ਼ਦੂਰ ਸਾਥੀ ਨਾਲ ਮਲੋਟ ਵਾਪਸ ਆਪਣੇ ਘਰ ਆ ਰਿਹਾ ਸੀ। ਜਦ ਉੁਹ ਪਿੰਡ ਬੋਦੀਵਾਲਾ ਖੜਕ ਸਿੰਘ ਪੁੱਜਾ ਤਾਂ ਅਚਾਨਕ ਅਵਾਰਾ ਪਸ਼ੂ ਮੋਟਰਸਾਈਕਲ ਅੱਗੇ ਆ ਗਏ ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਇਸ ਦੌਰਾਨ ਸੜਕ ‘ਤੇ ਜਾ ਰਹੀ ਬਜ਼ੁਰਗ ਔਰਤ ਵੀ ਅਵਾਰਾ ਪਸ਼ੂਆਂ ਦੀ ਲਪੇਟ ਵਿਚ ਆ ਕੇ ਹਾਦਸੇ ਦਾ ਸ਼ਿਕਾਰ ਹੋ ਗਈ। ਮੋਟਰਸਾਈਕਲ ਤੋਂ ਡਿੱਗਣ ਕਾਰਨ ਰਮਨਦੀਪ ਸਿੰਘ ਉਰਫ ਕਾਲੀ ਦੇ ਸਿਰ ਵਿਚ ਸੱਟ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਮਲੋਟ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ। ਹਾਦਸੇ ਵਿਚ ਜ਼ਖ਼ਮੀ ਬਜ਼ੁਰਗ ਔਰਤ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਜਦਕਿ ਮੋਟਰਸਾਈਕਲ ਪਿੱਛੇ ਬੈਠੇ ਮਜ਼ਦੂਰ ਨੂੰ ਮਾਮੂਲੀ ਸੱਟਾ ਲੱਗੀਆਂ ਜਿਸ ਨੂੰ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ। ਥਾਣਾ ਕਬਰਵਾਲਾ ਪੁਲਿਸ ਨੇ ਮਿ੍ਤਕ ਨੌਜਵਾਨ ਦੇ ਭਰਾ ਦੇ ਬਿਆਨਾਂ ‘ਤੇ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ।

Leave a Reply

Your email address will not be published. Required fields are marked *

Back to top button