District NewsMalout News

ਐੱਮ.ਪੀ ਸੁਸ਼ੀਲ ਰਿੰਕੂ ਅਤੇ ਐੱਮ.ਐੱਲ.ਏ ਅੰਗੁਰਾਲ ਨੇ ਨਵੀਂ ਦਿੱਲੀ ਵਿਖੇ ਸੀਨੀਅਰ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿੱਚ ਫੜਿਆ ਭਾਜਪਾ ਦਾ ਪੱਲਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ, ਪੰਜਾਬ): ਲੋਕ ਸਭਾ ਚੋਣਾਂ ਨੇੜੇ ਆਉਣ ਨਾਲ ਸਿਆਸੀ ਪਾਰਟੀਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸੇ ਲੜੀ ਵਿੱਚ ਭਾਜਪਾ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਬੀਤੇ ਦਿਨੀਂ ਕਾਂਗਰਸ ਦੇ ਦਿੱਗਜ਼ ਸੰਸਦ ਮੈਂਬਰ ਅਤੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਸਿੰਘ ਬਿੱਟੂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ

ਹੋ ਗਏ ਹਨ, ਜਦਕਿ ਆਮ ਆਦਮੀ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਜਲੰਧਰ ਲੋਕ ਸਭਾ ਤੋਂ ਦੋਬਾਰਾ ਆਪਣਾ ਉਮੀਦਵਾਰ ਐਲਾਨਿਆ ਸੀ। ਕੁੱਝ ਦਿਨ ਪਹਿਲਾਂ ਹੀ ਸੁਸ਼ੀਲ ਰਿੰਕੂ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਅਟਕਲਾਂ ਸ਼ੁਰੂ ਹੋ ਗਈਆਂ ਸਨ ਪਰ ਅੱਜ ਉਨ੍ਹਾਂ ਅਟਕਲਾਂ ’ਤੇ ਉਸ ਸਮੇਂ ਪੂਰੀ ਤਰ੍ਹਾਂ ਰੋਕ ਲੱਗ ਗਈ, ਜਦੋਂ ਸੰਸਦ ਮੈਂਬਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਨਵੀਂ ਦਿੱਲੀ ਵਿਚ ਸੀਨੀਅਰ ਭਾਜਪਾ ਨੇਤਾਵਾਂ ਦੀ ਮੌਜੂਦਗੀ ਵਿੱਚ ਭਾਜਪਾ ਜੁਆਇੰਨ ਕਰ ਲਈ।

Author: Malout Live

 

Back to top button