ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਕੀਤਾ ਨਿਰੀਖਣ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਚੱਕ ਬਧਾਈ, ਸਰਕਾਰੀ ਮਿਡਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਚੱਕ ਕਾਲਾ ਸਿੰਘਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਰੋੜਾਂਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇ ਵਾਲਾ ਅਤੇ ਆਂਗਣਵਾੜੀ ਸੈਂਟਰ ਜਵਾਹਰੇ ਵਾਲਾ, ਸੈਂਟਰ ਕੋਡ 915-914, ਆਂਗਣਵਾੜੀ ਸੈਂਟਰ ਫੱਤਣਵਾਲਾ, ਆਂਗਣਵਾੜੀ ਸੈਂਟਰ ਚੱਕ ਬਧਾਈ ਸੈਂਟਰ ਕੋਡ-901, ਆਂਗਣਵਾੜੀ ਸੈਂਟਰ ਨੂਰਪੁਰ ਕ੍ਰਿਪਾਲਕੇ ਸੈਂਟਰ ਕੋਡ 110-111 ਦੀ ਵੀ ਚੈਕਿੰਗ ਕੀਤੀ।
ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ ਵਿਖੇ ਬੱਚਿਆਂ ਨੂੰ ਮਿਡ-ਡੇ ਮੀਲ ਅਧੀਨ ਵਰਤੇ ਜਾਂਦੇ ਬਰਤਨਾਂ ਦੀ ਚੰਗੀ ਤਰ੍ਹਾਂ ਸਾਫ-ਸਫਾਈ ਨਾ ਰੱਖਣ ਅਤੇ ਕਣਕ ਨੂੰ ਚੰਗੇ ਤਰੀਕੇ ਨਾਲ ਭੰਡਾਰ ਨਾ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਸੰਬੰਧੀ ਜਿੰਮੇਵਾਰ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ। ਇਸ ਦੌਰੇ ਦੌਰਾਨ ਰਾਸ਼ਨ ਡਿੱਪੂ ਪਿੰਡ ਹੁਸਨਰ ਵਿਖੇ ਕਣਕ ਦੀ ਹੋ ਰਹੀ ਵੰਡ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਮੌਕੇ ਤੇ ਮੌਜੂਦ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਲਾਭਪਾਤਰੀਆਂ ਨੂੰ ਕਿਹਾ ਕਿ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸੰਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ-ਕਮਿਸ਼ਨਰ (ਵਿਕਾਸ) ਕੋਲ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। Author: Malout Live