Malout News

ਮਹਾਰਾਜਾ ਰਣਜੀਤ ਸਿੰਘ ਕਾਲਜ ਵਿੱਚ ਦਾਖਲੇ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ

ਮਲੋਟ :- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਨਵੇਂ ਵਿੱਦਿਅਕ ਵਰ੍ਹੇ ਦੇ ਦਾਖ਼ਲੇ ਸੰਬੰਧੀ ਤਾਰੀਖ ਵਿੱਚ ਵਾਧਾ ਕਰ ਦਿੱਤਾ ਗਿਆ ਹੈ । ਜਾਣਕਾਰੀ ਦਿੰਦਿਆਂ ਕਾਲਜ ਦੀ ਮੈਨੇਜਮੈਂਟ ਦੇ ਚੇਅਰਮੈਨ ਸ. ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਮੌਜੂਦਾ ਸੰਕਟ ਦੌਰਾਨ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਦੇ ਆਰਥਿਕ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਨੇ ਨਵੇਂ ਦਾਖ਼ਲੇ ਸੰਬੰਧੀ ਤਾਰੀਖ 31 ਅਗਸਤ 2020  ਤੱਕ ਵਧਾ ਦਿੱਤੀ ਹੈ ।

ਜਰਨਲ ਸਕੱਤਰ ਸ. ਲਖਵਿੰਦਰ ਸਿੰਘ ਰੋਹੀਵਾਲਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਦਿੱਤੀ ਜਾ ਰਹੀ ਇਸ ਸਹੂਲਤ ਦਾ ਫ਼ਾਇਦਾ ਉਠਾਉਣਾ ਚਾਹੀਦਾ ਹੈ ।
ਜ਼ਿਕਰਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਕਾਲਜ ਇਲਾਕੇ ਵਿੱਚ ਉੱਚ ਪੱਧਰੀ ਅਤੇ ਮਿਆਰੀ ਸਿੱਖਿਆ ਦੇ ਵਿੱਚ ਇਕ ਜਾਣਿਆ ਪਛਾਣਿਆ ਨਾਂ ਹੈ, ਜਿਸ ਵਿੱਚ ਦਾਖ਼ਲੇ ਲਈ ਵਿਦਿਆਰਥੀਆਂ ਵਿੱਚ ਹਮੇਸ਼ਾਂ ਉਤਸ਼ਾਹ ਵੇਖਣ ਨੂੰ ਮਿਲਦਾ ਹੈ ।

Leave a Reply

Your email address will not be published. Required fields are marked *

Back to top button