ਮੁਕਤਸਰ ਦੇ ਲੈਕਚਰਾਰ ਕੰਵਰਜੀਤ ਨੇ PCS ਦੀ ਪ੍ਰੀਖਿਆ 'ਚੋਂ ਹਾਸਲ ਕੀਤਾ ਪਹਿਲਾ ਸਥਾਨ
ਸ੍ਰੀ ਮੁਕਤਸਰ ਸਾਹਿਬ :- ਸਰਕਾਰੀ ਸੀਨੀ: ਸੈਕੰਡਰੀ ਸਕੂਲ ਦੋਦਾ ਵਿਖੇ ਬਤੌਰ ਫਿਜ਼ਿਕਸ ਲੈਕਚਰਾਰ ਸੇਵਾਵਾਂ ਨਿਭਾ ਰਹੇ ਕੰਵਰਜੀਤ ਸਿੰਘ ਨੇ ਪੀ.ਸੀ.ਐੱਸ. (ਰਜਿਸਟਰ ਸੀ) ਦੀ ਵਿਭਾਗੀ ਪ੍ਰੀਖਿਆ ਪਾਸ ਕਰਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕਰ ਪੀ.ਸੀ.ਐੱਸ. ਅਫਸਰ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਕਾਰਨ ਜ਼ਿਲੇ ਤੇ ਉਨ੍ਹਾਂ ਦੇ ਮਾਪਿਆਂ ਦਾ ਨਾਂ ਰੋਸ਼ਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੰਵਰਜੀਤ 2006 ਤੋਂ ਹੁਣ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਬਤੌਰ ਫਿਜ਼ਿਕਸ ਲੈਚਰਰਾਰ ਸੇਵਾਵਾਂ ਨਿਭਾ ਰਹੇ ਹਨ। ਉਸ ਸਮੇਂ ਤੋਂ ਹੀ ਉਨ੍ਹਾਂ ਦੇ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ।