ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਿੰਗਲ ਯੂਜ ਪਲਾਸਟਿਕ ਅਤੇ ਕੂੜਾ ਮਿਕਸ ਕਰਨ ਵਾਲਿਆਂ ਦੇ ਕੱਟੇ ਚਲਾਨ

ਸ਼੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੇ ਹੁਕਮਾਂ ਅਨੁਸਾਰ ਕਾਰਜ ਸਾਧਕ ਅਫ਼ਸਰ ਸ਼੍ਰੀ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪਲਾਸਟਿਕ ਮੁਕਤ ਅਭਿਆਨ ਚਲਾਇਆ ਗਿਆ। ਜਿਸ ਦੇ ਤਹਿਤ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ ਅਤੇ ਸਵੱਛ ਟੀਮ ਵੱਲੋਂ ਅਬੋਹਰ ਰੋਡ ਉੱਤੇ ਸਥਿਤ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਨਗਰ ਕੌਂਸਲ ਵੱਲੋਂ 4 ਚਲਾਨ ਕੱਟੇ ਗਏ ਅਤੇ 4 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜਬਤ ਕੀਤੇ ਗਏ। ਟੀਮ ਵੱਲੋਂ ਸਾਰਿਆਂ ਨੂੰ ਪਲਾਸਟਿਕ ਅਤੇ ਪਲਾਸਟਿਕ ਤੋਂ ਬਣੀਆਂ ਵਸਤੂਆਂ ਨੂੰ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਗਈ। ਇਸ ਦੌਰਾਨ ਕੂੜਾ ਕੁਲੈਕਟਰਸ ਦੇ ਰੇਹੜਿਆਂ ਦੀ ਵੀ ਚੈਕਿੰਗ ਕੀਤੀ ਗਈ। ਜਿਹਨਾਂ ਦਾ ਕੂੜਾ ਮਿਕਸ ਪਾਇਆ ਗਿਆ, ਉਹਨਾਂ ਦੇ ਰੇਹੜੇ ਜਬਤ ਕਰਕੇ ਉਹਨਾਂ ਦੇ ਚਲਾਨ ਕੱਟੇ ਗਏ ਅਤੇ ਅੱਗੇ ਤੋਂ ਉਹਨਾਂ ਨੂੰ ਹਦਾਇਤ ਕੀਤੀ ਗਈ ਕਿ ਘਰਾਂ ਤੋਂ ਕੂੜਾ ਚੁੱਕਣ ਸਮੇਂ ਹੀ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਕਰਵਾਇਆ ਜਾਵੇ। ਇਸ ਮੌਕੇ ਉਹਨਾਂ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਹਾ ਕਿ ਸ਼ਹਿਰ ਦੀ ਸਫ਼ਾਈ ਰੱਖਣ ਲਈ ਆਪਣਾ ਬਣਦਾ ਯੋਗਦਾਨ ਪਾਉਣ। Author: Malout Live