ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਸਿੰਗਲ ਯੂਜ ਪਲਾਸਟਿਕ ਦੇ ਕੱਟੇ ਚਲਾਨ

ਮਲੋਟ: ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ਼੍ਰੀ ਮੁਕਤਸਰ ਸਾਹਿਬ ਦੀ ਟੀਮ ਵੱਲੋਂ ਪਲਾਸਟਿਕ ਮੁਕਤ ਅਭਿਆਨ ਚਲਾਇਆ ਗਿਆ। ਜਿਸ ਦੇ ਤਹਿਤ ਟੀਮ ਵੱਲੋਂ ਨਵੀਂ ਦਾਣਾ ਮੰਡੀ ਵਿੱਚ ਸਥਿਤ ਸਬਜ਼ੀ ਮੰਡੀ ਵਿੱਚ ਲੱਗਣ ਵਾਲੀਆਂ ਰੇਹੜੀਆਂ ਅਤੇ ਸਥਿਤ ਦੁਕਾਨਾਂ ਵਿੱਚ ਚੈਕਿੰਗ ਕੀਤੀ ਗਈ।

ਇਸ ਦੌਰਾਨ ਸੈਨੇਟਰੀ ਇੰਸਪੈਕਟਰ ਜਗਜੀਤ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਪਲਾਸਟਿਕ ਦੇ 4 ਚਲਾਨ ਕੱਟੇ ਗਏ ਅਤੇ ਤਕਰੀਬਨ 14 ਕਿਲੋ 200 ਗ੍ਰਾਮ ਪਲਾਸਟਿਕ ਦੇ ਲਿਫ਼ਾਫੇ ਜ਼ਬਤ ਕੀਤੇ ਗਏ। ਜਿੱਥੇ ਟੀਮ ਵੱਲੋਂ ਚਲਾਨ ਕੱਟੇ ਗਏ ਉੱਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਪਲਾਸਟਿਕ ਦੀ ਵਰਤੋਂ ਨੂੰ ਬੰਦ ਕੀਤਾ ਜਾਵੇ ਅਤੇ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿੱਚ ਸਹਿਯੋਗ ਦਿੱਤਾ ਜਾਵੇ। Author: Malout Live