ਹੈੱਲਥ ਐਂਡ ਵੈਲਨੈੱਸ ਸੈਂਟਰ ਪੱਕੀ ਟਿੱਬੀ ਦੇ ਸਟਾਫ਼ ਵੱਲੋਂ ਮਨਾਇਆ ਗਿਆ 'ਰਾਸ਼ਟਰੀ ਡੇਂਗੂ ਦਿਵਸ'
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਵਲ ਸਰਜਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਡਾ. ਨਵਜੋਤ ਕੌਰ, ਜ਼ਿਲ੍ਹਾ ਐਪੀਡਮੈਲੋਜਿਸਟ ਡਾ. ਸੰਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਪਵਨ ਮਿੱਤਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ ਆਲਮਵਾਲਾ ਦੀ ਯੋਗ ਅਗਵਾਈ ਹੇਠ ਰਾਸ਼ਟਰੀ ਡੇਂਗੂ ਦਿਵਸ ਮੌਕੇ (ਥੀਮ 'ਆਓ ਭਾਈਚਾਰੇ ਨਾਲ ਜੁੜ ਕੇ ਡੇਂਗੂ ਨੂੰ ਕੰਟਰੋਲ ਕਰੀਏ') ਹੈੱਲਥ ਐਂਡ ਵੈਲਨੈਂਸ ਸੈਂਟਰ ਪੱਕੀ ਟਿੱਬੀ ਦੇ ਸਟਾਫ਼ ਸੁਨੀਤਾ ਕਮਿਊਨਿਟੀ ਹੈੱਲਥ ਅਫ਼ਸਰ, ਗੁਰਪ੍ਰੀਤ ਸਿੰਘ ਮਲਟੀਪਰਪਜ਼ ਹੈੱਲਥ ਵਰਕਰ ਵੱਲੋਂ ਬਾਬਾ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਕੱਟਿਆਂਵਾਲੀ ਪ੍ਰਿੰਸੀਪਲ ਮੈਡਮ ਰਾਜਵੀਰ ਕੌਰ ਦੇ ਸਹਿਯੋਗ ਸਦਕਾ ਅਧਿਆਪਕਾਂ ਅਤੇ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ।
ਡੇਂਗੂ ਦੇ ਲਾਰਵੇ ਦੀ ਪੈਦਾਇਸ਼ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ, ਇਸ ਪ੍ਰਤੀ ਜਾਗਰੂਕ ਕੀਤਾ ਗਿਆ ਜਿਵੇਂ ਕਿ ਕੂਲਰ, ਗਮਲਿਆਂ ਅਤੇ ਫਰਿਜ਼ ਦੀਆਂ ਟਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਰ ਹਫ਼ਤੇ ਜ਼ਰੂਰ ਸਾਫ ਕਰੋ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੌਣ ਵੇਲੇ ਮੱਛਰ ਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਇਸਤੇਮਾਲ ਕਰੋ। ਬੁਖਾਰ ਹੋਣ ਤੇ ਐਸਪਰੀਨ ਅਤੇ ਬਰੂਫਿਨ ਨਾ ਲਉ, ਬੁਖਾਰ ਹੋਣ ਤੇ ਸਿਰਫ਼ ਪੈਰਾਸੀਟਾਮੋਲ ਹੀ ਲਵੋ, ਛੱਤ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾਂ ਨੂੰ ਚੰਗੀ ਤਰ੍ਹਾਂ ਬੰਦ ਰੱਖੋ, ਟੁੱਟੇ ਬਰਤਨਾਂ, ਡਰਮਾ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਡੇਂਗੂ ਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵਗਣਾ ਹਨ। ਡੇਂਗੂ ਦਾ ਟੈਸਟ ਅਤੇ ਇਲਾਜ ਹਰ ਸਰਕਾਰੀ ਹਸਪਤਾਲ ਵਿੱਚ ਬਿਲਕੁੱਲ ਮੁਫ਼ਤ ਹੈ। Author : Malout Live