District NewsMalout News

ਜਿਲ੍ਹਾ ਪੱਧਰ ਤੇ ਮਨਾਇਆ ਗਿਆ ਕੌਮੀ ਮੱਛੀ ਪਾਲਣ ਦਿਵਸ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਵਿਖੇ ਮੱਛੀ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ, ਪੰਜਾਬ, ਮੋਹਾਲੀ ਦੀ ਯੋਗ ਅਗਵਾਈ ਹੇਠ ਕੌਮੀ ਪੱਧਰੀ ਵਿਸ਼ਵ ਮੱਛੀ ਪਾਲਣ ਦਿਵਸ 2024 ਮਨਾਇਆ ਗਿਆ। ਸਹਾਇਕ ਡਾਇਰੈਕਟਰ ਮੱਛੀ ਪਾਲਣ ਸ੍ਰੀ ਮੁਕਤਸਰ ਸਾਹਿਬ ਸ੍ਰੀ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਦੇ ਵਾਧੇ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਮੱਛੀ ਪਾਲਕ ਦਿਵਸ ਪ੍ਰਸਿੱਧ ਵਿਗਿਆਨੀ ਪ੍ਰੋ. ਡਾ. ਹੀਰਾਲਾਲ ਚੌਧਰੀ ਅਤੇ ਡਾ. ਕੇ.ਐੱਚ. ਅਲੀਕੁਨਹੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ।

ਉਨ੍ਹਾਂ ਨੇ 10 ਜੁਲਾਈ 1957 ਨੂੰ ਭਾਰਤ ਵਿੱਚ ਪਹਿਲੀ ਵਾਰ ਕਾਰਪ ਮੱਛੀਆਂ ਦੇ ਪ੍ਰਜਨਨ ਰਾਹੀਂ ਭਾਰਤੀ ਮੱਛੀ ਪਾਲਣ ਦੇ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਸੀ। ਇਸ ਮੌਕੇ ਤੇ ਸ੍ਰੀ ਮਨਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਬਠਿੰਡਾ ਅਤੇ ਸ੍ਰੀ ਜਗਵਿੰਦਰ ਸਿੰਘ, ਫਾਰਮ ਸੁਪਰਡੈਂਟ, ਫਰੀਦਕੋਟ ਨੇ ਫਾਰਮਰਾਂ ਦਾ ਉਤਸ਼ਾਹ ਵਧਾਇਆ ਅਤੇ ਕਪੈਸਟੀ ਬਿਲਡਿੰਗ ਪ੍ਰੋਗਰਾਮ ਇਨ ਐਕੁਆਕਲਚਰ ਤਹਿਤ ਮੱਛੀ/ਝੀਂਗਾ ਫਾਰਮਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਈਨਾ ਖੇੜਾ ਵਿਖੇ ਸਥਿਤ ਡੈਮੋਨਸਟ੍ਰੇਸ਼ਨ ਫਾਰਮ-ਕਮ-ਟਰੇਨਿੰਗ ਸੈਂਟਰ ਵਿਖੇ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਮੱਛੀ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾਇਆ ਜਾਵੇ ਤੇ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਲਿਆ ਜਾਵੇ। ਅੰਤ ਵਿੱਚ ਸੀਨੀਅਰ ਮੱਛੀ ਪਾਲਣ ਅਫ਼ਸਰ, ਪ੍ਰਭਜੋਤ ਕੌਰ ਨੇ ਸਮੂਹ ਸਟਾਫ਼, ਰਿਸੋਰਸ ਪਰਸਨ ਅਤੇ ਮੱਛੀ/ਝੀਂਗਾ ਕਾਸ਼ਤਕਾਰਾਂ ਦਾ ਧੰਨਵਾਦ ਕੀਤਾ।

Author : Malout Live

Back to top button