ਸਿਹਤ ਵਿਭਾਗ ਦੇ ਨਿਰਦੇਸ਼ਾ ਤਹਿਤ ਸਬ-ਸੈਂਟਰ ਸੰਗੂਧੋਣ ਵਿਖੇ ਮਨਾਇਆ ਗਿਆ ਨੈਸ਼ਨਲ ਆਇਉਡੀਨ ਡੈਫੀਸ਼ੈਂਸੀ ਡੇਅ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨੈਸ਼ਨਲ ਆਇਉਡੀਨ-ਡੇਅ 21 ਅਕਤੂਬਰ 2023 ਮੌਕੇ ਸਿਹਤ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਰੀਟਾ ਬਾਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਬ-ਸੈਂਟਰ ਸੰਗੂਧੋਣ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਦੌਰਾਨ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਆਸ਼ਾ ਵਰਕਰਾਂ ਅਤੇ ਆਮ ਲੋਕਾਂ ਨੂੰ ਆਇੳਡੀਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸ਼੍ਰੀ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਆਇਉਡੀਨ ਦੀ ਕਮੀ ਨਾਲ ਹੋਣ ਵਾਲੀਆਂ ਬਿਮਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਇਉਡੀਨ ਦੀ ਕਮੀ ਹੋਣ ਨਾਲ ਗਰਭਵਤੀ ਔਰਤਾਂ ਦੇ ਬੱਚਿਆਂ ਵਿੱਚ
ਕਈ ਪ੍ਰਕਾਰ ਦੀਆਂ ਬਿਮਾਰੀਆਂ ਜਿਵੇਂ ਕਿ ਬੋਲਾਪਣ, ਬੱਚਾ ਗੂੰਗਾ ਪੈਦਾ ਹੋਣਾ, ਮਾਨਸਿਕ ਅਤੇ ਸਰੀਰਿਕ ਤੌਰ ਤੇ ਬਿਮਾਰ ਹੋਣਾ, ਭੈਂਗਾਪਣ, ਮਰਿਆ ਹੋਇਆ ਬੱਚਾ ਪੈਦਾ ਹੋਣਾ ਅਤੇ ਗਲੇ ਵਿੱਚ ਗੰਢਾਂ, ਗਿੱਲੜ ਦਾ ਰੋਗ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ। ਮਨੁੱਖੀ ਸਰੀਰ ਨੂੰ ਖਾਣੇ ਵਿੱਚ ਸੁਈ ਦੇ ਨੱਕੇ ਜਿੰਨੀ ਆਇੳਡੀਨ ਦੀ ਜ਼ਰੂਰਤ ਹੁੰਦੀ ਹੈ। ਇਸ ਲਈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਰੋਜ਼ਾਨਾ ਜੀਵਨ ਆਇਉਡੀਨ ਯੁਕਤ ਨਮਕ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸੰਤੁਲਿਤ ਭੋਜਨ ਲੈਣਾ ਚਾਹੀਦਾ ਹੈ। ਇਸ ਮੌਕੇ ਸੀ.ਐੱਚ.ਓ ਹਰਪ੍ਰੀਤ ਕੌਰ, ਸਿਹਤ ਵਰਕਰ ਕੁਲਵਿੰਦਰ ਕੌਰ, ਸ਼ਿਵਰਾਜ ਸਿੰਘ ਤੋਂ ਇਲਾਵਾ ਸਮੂਹ ਆਸ਼ਾ ਵਰਕਰ ਅਤੇ ਆਮ ਲੋਕ ਹਾਜ਼ਿਰ ਸਨ। Author: Malout Live