District NewsMalout News

-ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮਨਾਇਆ ਗਿਆ ਕੌਮਾਤਰੀ ਭਾਸ਼ਾ ਦਿਵਸ

ਮਲੋਟ: ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਮਾਂ ਬੋਲੀ ਪੰਜਾਬੀ ਭਾਸ਼ਾ ਦਿਵਸ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਆਪਣੀਆਂ ਬਹੁਤ ਹੀ ਖੂਬਸੂਰਤ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਮਾਂ ਬੋਲੀ ਦੀ ਮਹਾਨਤਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਪੰਜਾਬੀ ਲੈਕ. ਮੈਡਮ ਕੰਵਲਜੀਤ ਕੌਰ ਨੇ ਬਹੁਤ ਹੀ ਭਾਵਪੂਰਤ ਸ਼ਬਦਾਂ ਰਾਹੀ ਮਾਂ ਬੋਲੀ ਦੇ ਵਿਰਸੇ ਅਤੇ ਇਤਿਹਾਸ ਅਤੇ ਭਾਸ਼ਾ ਦੀ ਅਮੀਰੀ ਦਾ ਮਹੱਤਵ ਸਮਝਾਇਆ।

ਇਸ ਮੌਕੇ ਸੰਸਥਾ ਦੇ ਵਾਇਸ ਪ੍ਰਿੰਸੀਪਲ ਮੈਡਮ ਸੋਨੀਆ ਸ਼ਰਮਾਂ ਨੇ ਵੀ ਵਿਦਿਆਰਥੀਆਂ ਨੂੰ ਮਾਤਰ ਭਾਸ਼ਾ ਦੇ ਨਾਲ-ਨਾਲ ਹੋਰ ਵੱਖ-ਵੱਖ ਭਾਸ਼ਾਵਾਂ ਸਿੱਖਣ ਦਾ ਉਪਦੇਸ਼ ਦਿੱਤਾ। ਮੈਡਮ ਹਰਪ੍ਰੀਤ ਕੌਰ ਅਤੇ ਮੈਡਮ ਗੀਤਾ ਧੂੜੀਆ ਨੇ ਇਸ ਸਾਰੇ ਪ੍ਰੋਗਰਾਮ ਦਾ ਸੁਚੱਜੇ ਢੰਗ ਨਾਲ ਸੰਚਾਲਨ ਕੀਤਾ।

Aurhor: Malout Live

Back to top button