ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੀਗਲ ਸਰਵਿਸਿਜ਼ ਦਿਹਾੜਾ ਮਨਾਇਆ ਗਿਆ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਸ਼੍ਰੀ ਗੁਰਮੀਤ ਸਿੰਘ, ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਯੂਨੀਵਰਸਿਟੀ ਰੀਜ਼ਨਲ ਸੈਂਟਰ, ਸ਼੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਲਾਅ ਕਾਲਜ ਦੇ ਵਿਦਿਆਰਥੀਆਂ ਨਾਲ ਲੀਗਲ ਸਰਵਿਸ ਦਿਹਾੜਾ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੀਤੀ ਅਤੇ ਇਸ ਤੋਂ ਇਲਾਵਾ ਸ਼੍ਰੀਮਤੀ ਹਰਪ੍ਰੀਤ ਕੌਰ, ਸੀ.ਜੇ.ਐੱਮ/ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਸਨ। ਇਸ ਮੌਕੇ ਜਿਲ੍ਹਾ ਅਤੇ ਸ਼ੈਸ਼ਨ ਜੱਜ ਸਾਹਿਬ ਨੇ ਬੱਚਿਆਂ ਨੂੰ ਕਾਨੂੰਨ ਦੇ ਵਿਸ਼ਿਆਂ ਸੰਬੰਧੀ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਉਹਨਾਂ ਵੱਲੋਂ ਜੋ ਵੀ ਸਵਾਲ ਪੁੱਛੇ ਗਏ ਉਹਨਾਂ ਦਾ ਉੱਤਰ ਦਿੱਤਾ ਗਿਆ ਅਤੇ ਬੱਚਿਆਂ ਵੱਲੋਂ ਲੋਕ ਅਦਾਲਤ ਸੰਬੰਧੀ ਅਤੇ ਹੋਰ ਕਾਨੂੰਨਾਂ ਸੰਬੰਧੀ ਜੱਜ ਸਾਹਿਬ ਤੋਂ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਹਨਾਂ ਨੂੰ ਬਹੁਤ ਵਧੀਆ ਲੱਗਿਆ ਅਤੇ ਸਟਾਫ ਮੈਂਬਰ ਵੱਲੋਂ ਵੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਦੋਰਾਨ ਬੱਚਿਆਂ ਵੱਲੋਂ ਐੱਸ.ਏ ਰਾਇਟਿੰਗ ਕੰਪਟੀਸ਼ਨ ਵਿੱਚ ਭਾਗ ਲਿਆ ਗਿਆ।
ਜਿਸ ਵਿੱਚ ਵੱਖ-ਵੱਖ ਕਾਨੂੰਨ ਦੇ ਵਿਸ਼ਿਆਂ ਉੱਪਰ ਲੇਖ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ, ਸ਼੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਸਰਟੀਫਿਰਕੇਟ ਵੰਡੇ ਗਏ। ਇਸ ਤੋਂ ਇਲਾਵਾ ਪ੍ਰੋਫੈਸਰ ਰੇਨੂੰ ਵਿਜ (ਚੀਫ ਪੈਟਰਨ), ਡਾਇਰੈਕਟਰ ਸ਼੍ਰੀਮਤੀ ਬਲਜਿੰਦਰ ਕੌਰ, ਡਾ. ਨੀਸ਼ਾ ਜੈਨ, ਸ਼੍ਰੀ ਗੁਰਪਾਲ ਸਿੰਘ ਕੋਆਰਡੀਨੇਟਰ, ਡਾ. ਗੁਰਪ੍ਰੀਤ ਕੌਰ, ਮਨਪ੍ਰੀਤ ਕੌਰ, ਸ਼੍ਰੀਮਤੀ ਹਰਵਿਦੰਰ ਕੌਰ ਅਤੇ ਸ਼੍ਰੀ ਹਰਪ੍ਰੀਤ ਸਿੰਘ ਵੀ ਹਾਜ਼ਿਰ ਸਨ। ਸਮੂਹ ਬੁਲਾਰਿਆਂ ਵੱਲੋਂ ਨੈਸ਼ਨਲ ਲੀਗਲ ਸਰਵਿਸ ਦਿਵਸ ਮੌਕੇ ਵੱਖ-ਵੱਖ ਕਾਨੂੰਨ ਦੇ ਵਿਸ਼ਿਆਂ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਜਿਲ੍ਹਾ ਕਚਹਿਰੀ ਕੰਪਲੈਕਸ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈ ਸਕਦੇ ਹਨ ਅਤੇ 9 ਦਸੰਬਰ 2023 ਨੂੰ ਨੈਸ਼ਨਲ ਲੋਕ ਅਦਾਲਤ ਵੀ ਲਗਾਈ ਜਾ ਰਹੀ ਹੈ। ਜਿਸ ਵਿੱਚ ਗੰਭੀਰ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਣਗੇ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤ ਸੰਬੰਧੀ ਇੰਸੋਰੈਂਸ ਕੰਪਨੀਆਂ ਅਤੇ ਬੈਂਕ ਮੈਨੇਜਰਾਂ ਨਾਲ ਵੀ ਮੀਟਿੰਗ ਕੀਤੀ ਗਈ। Author: Malout Live