District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਲੋਕ ਅਦਾਲਤ ਹੁਣ ਲੱਗੇਗੀ 12 ਨਵੰਬਰ ਨੂੰ

ਮਲੋਟ: ਨਾਲਸਾ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ, 12 ਨਵੰਬਰ 2022 ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਸ਼੍ਰੀ ਅਰੁਨਵੀਰ ਵਸ਼ਿਸ਼ਟ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।  ਸ਼੍ਰੀ ਮਹੇਸ਼ ਗਰੋਵਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਬ-ਡਿਵੀਜਨਾਂ/ਕੋਰਟ ਕੰਪਲੈਕਸ ਸ਼੍ਰੀ ਮੁਕਤਸਰ ਸਾਹਿਬ ਦੇ ਜੁਡੀਸ਼ੀਅਲ ਅਫਸਰ ਸਾਹਿਬਾਨਾਂ ਨਾਲ ਇਕ ਮੀਟਿੰਗ ਕੀਤੀ ਗਈ , ਜਿਸ ਵਿੱਚ ਵੱਧ ਤੋਂ ਵੱਧ ਕੇਸ ਲਾਉਣ ਸੰਬੰਧੀ ਬੇਨਤੀ ਕੀਤੀ ਗਈ। ਇਸ ਗੱਲ ਤੇ ਜੌਰ ਦਿੱਤਾ ਗਿਆ ਕਿ ਲੱਗ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਜਾਵੇ। ਇਸ ਸੰਬੰਧੀ ਉਹ ਜ਼ਿਲ੍ਹਾ ਕਾਨੂੰਨੀ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਵਿਖੇ, ਮਲੋਟ ਅਤੇ ਗਿੱਦੜਬਾਹਾ ਦੇ ਫਰੰਟ ਆਫਿਸ ਵਿੱਚ ਵੀ ਸੰਪਰਕ ਕਰ ਸਕਦੇ ਹਨ। ਇਸ ਨੈਸ਼ਨਲ ਲੋਕ ਅਦਲਾਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਪਾਣੀ ਦੇ ਬਿਲਾਂ ਸੰਬੰਧੀ, ਘਰੇਲੂ ਝਗੜਿਆਂ ਨਾਲ ਸੰਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ, ਸ਼੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀਨੀਅਰ ਡਿਵੀਜ਼ਨ) ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵੀ ਵਾਪਿਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫੈਸਲੇ/ਐਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਦੀ ਮਾਨਤਾ ਹੈ। ਇਸ ਦੇ ਫੈਸਲੇ ਵਿੱਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਅਤੇ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Leave a Reply

Your email address will not be published. Required fields are marked *

Back to top button