District NewsMalout News

ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 11 ਮਈ 2024 ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ- ਜਿਲ੍ਹਾ ਅਤੇ ਸੈਸ਼ਨ ਜੱਜ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ 11 ਮਈ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੇ ਜੂਡੀਸ਼ੀਅਲ ਅਫ਼ਸਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਉਨ੍ਹਾਂ ਕਿਹਾ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋ ਵੱਧ ਕੇਸ ਲਗਾਉਣ ਤਾਂ ਜੋ ਵੱਡੀ ਗਿਣਤੀ ਵਿੱਚ ਝਗੜਿਆਂ ਦਾ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਉਣ ਲਈ ਸੰਬੰਧਿਤ ਅਦਾਲਤ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਨੂੰ ਵੀ ਦਰਖਾਸਤ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਵਿੱਚ ਕੋਰਟ ਫੀਸ ਵਾਪਸ ਹੋ ਜਾਂਦੀ ਹੈ।

Author: Malout Live

Back to top button