ਕੌਮੀ ਲੋਕ ਅਦਾਲਤ 11 ਫਰਵਰੀ ਨੂੰ ਲੱਗੇਗੀ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸਥਾਨਕ ਕਚਹਿਰੀ ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਮਲੋਟ ਵਿਖੇ 11 ਫਰਵਰੀ 2023 ਨੂੰ ਵੱਖ-ਵੱਖ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ.-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਮਾਨਯੋਗ ਅਦਾਲਤਾਂ ਵਿੱਚ ਪੈਂਡਿੰਗ ਕਰੀਮੀਨਲ, ਕੰਪਾਊਂਡੇਬਲ ਕੇਸ, ਬੈਂਕ ਰਿਕਵਰੀ ਕੇਸ, ਐੱਮ.ਏ.ਸੀ.ਟੀ ਕੇਸ, ਮੈਟਰੀਮੋਨੀਅਲ, ਲੇਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ (ਜ਼ਿਲ੍ਹਾ ਅਤੇ ਹਾਈਕੋਰਟ ਕਚਹਿਰੀਆਂ ਵਿੱਚ ਪੈਡਿੰਗ) ਆਦਿ ਕੇਸ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪ੍ਰੀ-ਲਿਟੀਗੇਸ਼ਨ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਉਕਤ ਵਿਸ਼ਿਆਂ ਨਾਲ ਸਬੰਧਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ। ਉਹ ਸੰਬੰਧਿਤ ਮਾਨਯੋਗ ਅਦਾਲਤ ਵਿੱਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸੰਬੰਧਿਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ਵਿੱਚ ਆਪਣੀ ਅਰਜੀ ਦੇ ਸਕਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਸੰਬੰਧਿਤ ਕੇਸ ਲਗਾ ਕੇ ਕੇਸਾਂ ਦਾ ਨਿਪਟਾਰਾ ਕਰਵਾਉਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਫਾਇਦੇ ਬਾਰੇ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਫੈਂਸਲਾ ਅੰਤਿਮ ਫੈਂਸਲਾ ਹੁੰਦਾ ਹੈ। ਇਸ ਦੇ ਫੈਂਸਲੇ ਦੀ ਕਿਤੇ ਵੀ ਅਪੀਲ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫੈ਼ਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਨਾਲ ਹੀ ਜੱਜ ਸਾਹਿਬ ਨੇ ਦੱਸਿਆ ਕਿ ਕਾਨੂੰਨੀ ਸਹਾਇਤਾ ਲੈਣ ਲਈ ਅਤੇ ਲੋਕ ਅਦਾਲਤਾਂ ਬਾਰੇ ਵਧੇਰੇ ਜਾਣਕਾਰੀ ਹਿੱਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਹੈਲਪਲਾਈਨ ਨੰਬਰ 1968 ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ। Author: Malout Live