ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 26 ਨਵੰਬਰ 2023 ਨੂੰ ਨੈਸ਼ਨਲ ਮਿਲਕ ਡੇ ਸੈਲੀਬ੍ਰੇਸ਼ਨ ਦਾ ਕੀਤਾ ਜਾਵੇਗਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ 26 ਨਵੰਬਰ 2023 ਨੂੰ ਨੈਸ਼ਨਲ ਮਿਲਕ ਡੇ ਸੈਲੀਬ੍ਰੇਸ਼ਨ ਦਾ ਆਯੋਜਨ ਗੋਲਡਨ ਮੈਰਿਜ ਪੈਲੇਸ, ਅਬੋਹਰ ਰੋਡ, ਕੈਂਚੀਆਂ, ਮੰਡੀ ਕਿਲ੍ਹਿਆਂਵਾਲੀ, ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ ਅਤੇ ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੁੱਖ ਮਹਿਮਾਨ ਵਜੋਂ ਸ਼ਿਰਕਿਤ ਕਰਨਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਸ਼੍ਰੀ ਰਣਦੀਪ ਹਾਂਡਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਮਾਰੌਹ ਵਿੱਚ ਨਰੋਏ ਸਮਾਜ ਦੀ ਸਿਰਜਨਾ ਵਿੱਚ ਦੁੱਧ ਦਾ ਮਹੱਤਵ ਵਿਸ਼ੇ ਤੇ ਕਰਵਾਏ ਗਏ

ਲੇਖ ਮੁਕਾਬਲੇ ਦੇ ਜ਼ਿਲ੍ਹਾ ਪੱਧਰੀ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ ਅਤੇ ਇਸ ਵਿਸ਼ੇ ਤੇ ਸੈਮੀਨਾਰ ਆਯੋਜਿਤ ਕਰਵਾਇਆ ਜਾਵੇਗਾ, ਜਿਸ ਵਿੱਚ ਕਾਲਜ ਆਫ਼ ਡੇਅਰੀ ਸਾਇੰਸ ਐਂਡ ਟੈਕਨਾਲੋਜੀ ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਆ ਦੇ ਮਾਹਿਰਾਂ ਵੱਲੋਂ ਆਪਣੇ ਵਿਚਾਰ ਰੱਖੇ ਜਾਣਗੇ। ਇਸ ਮੌਕੇ ਕਰਵਾਏ ਜਾਣ ਵਾਲੇ ਲੇਖ ਮੁਕਾਬਲਿਆਂ ਵਿੱਚ ਸ਼ਾਮਿਲ ਹੋਣ ਲਈ ਵਿਭਾਗੀ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਹਿੱਸਾ ਲੈਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸੈਮੀਨਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਿਰ ਹੋਣ ਤਾਂ ਜੋ ਦੁੱਧ ਦੇ ਮਹੱਤਵ ਨੂੰ ਜਾਣਿਆ ਜਾ ਸਕੇ। Author: Malout Live