ਪੰਜਾਬ ‘ਚ 1 ਤੋਂ 30 ਸਤੰਬਰ ਤੱਕ ਮਨਾਇਆ ਜਾਵੇਗਾ ਰਾਸ਼ਟਰੀ ਪੋਸ਼ਣ ਮਹੀਨਾ- ਡਾ. ਬਲਜੀਤ ਕੌਰ

ਮਲੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੱਚਿਆਂ ਅਤੇ ਔਰਤਾਂ ਦੇ ਕਲਿਆਣ ਲਈ ਪੰਜਾਬ ਵਿੱਚ 1 ਸਤੰਬਰ ਤੋਂ 30 ਸਤੰਬਰ ਤੱਕ ਰਾਸ਼ਟਰੀ ਪੋਸ਼ਣ ਮਹੀਨਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਇਸ ਦੌਰਾਨ ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਪੋਸ਼ਣ ਮਹੀਨਾ ਅਤੇ ਪਖਵਾੜਾ ਹਰ ਸਾਲ                                                        

ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ (MWCD) ਦੁਆਰਾ ਸਾਰੇ ਸਹਿਭਾਗੀ ਮੰਤਰਾਲਿਆਂ/ ਵਿਭਾਗਾਂ ਦੀ ਸ਼ਮੂਲੀਅਤ ਨਾਲ ਮਨਾਇਆ ਜਾਂਦਾ ਹੈ। ਉਹਨਾਂ ਦੱਸਿਆ ਕਿ ਰਾਸ਼ਟਰੀ ਪੋਸ਼ਣ ਮਹੀਨੇ ਦੌਰਾਨ ਮਹਿਲਾ ਅਤੇ ਉਹਨਾਂ ਦੀ ਸਿਹਤ, ਬੱਚਾ ਅਤੇ ਸਿੱਖਿਆ-ਪੋਸ਼ਣ ਵੀ ਪੜ੍ਹਾਈ ਵੀ, ਲਿੰਗ ਸੰਵੇਦਨਸ਼ੀਲ ਜਲ ਸੰਭਾਲ ਅਤੇ ਪ੍ਰਬੰਧਕ, ਕਬੀਲਿਆਂ ਵਿੱਚ ਔਰਤਾਂ ਅਤੇ ਬੱਚਿਆਂ ਲਈ ਰਵਾਇਤੀ ਖਾਣੇ ਸੰਬੰਧੀ ਵਿਸ਼ਿਆਂ 'ਤੇ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਹਨਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਪੋਸ਼ਣ ਮਹੀਨੇ ਨੂੰ ਸ਼ਾਨਦਾਰ ਸਫ਼ਲ ਬਣਾਉਣ ਲਈ ਈ-ਮੇਲ ਆਈ.ਡੀ reshma.nair@gov.in 'ਤੇ ਆਪਣੇ ਸੁਝਾਅ ਭੇਜ ਸਕਦੇ ਹੋ। Author: Malout Live