ਡੀ.ਏ.ਵੀ ਕਾਲਜ, ਮਲੋਟ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ ਗਿਆ

ਮਲੋਟ: ਡੀ.ਏ.ਵੀ ਕਾਲਜ, ਮਲੋਟ ਵਿਖੇ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐੱਨ.ਐੱਸ.ਐਸ ਯੂਨਿਟ ਦੇ ਅਫਸਰਾਂ- ਡਾ. ਜਸਬੀਰ ਕੋਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਇਹ ਖੇਡ ਦਿਵਸ ‘ਫਿੱਟ ਇੰਡੀਆ ਮੂਵਮੈਂਟ’ ਦੇ ਤਹਿਤ ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਹੈ। ਇਸ ਮੌਕੇ ਡਾ. ਜਸਬੀਰ ਕੌਰ ਨੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ  ‘ਫਿੱਟ ਇੰਡੀਆ ਮੂਵਮੈਂਟ’ 2019 ਵਿੱਚ ਸਾਡੇ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੁਆਰਾ ਸ਼ੁਰੂ ਕੀਤਾ ਗਿਆ ਸੀ।

ਜਿਸ ਦਾ ਉਦੇਸ਼ ਸੀ ਕਿ ਭਾਰਤ ਦਾ ਹਰ ਇਕ ਨਾਗਰਿਕ ਸਰੀਰਿਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਰਹੇ। ਇਸ ਮੌਕੇ ਕਾਲਜ ਦੇ ਲਗਭਗ 200 ਵਿਦਿਆਰਥੀਆਂ ਨੇ ਸਹੁੰ ਚੁੱਕੀ ਕਿ ਉਹ ਆਪਣੇ ਆਪ ਨੂੰ ਫਿੱਟ ਰੱਖਣ ਲਈ ਹਰ ਰੋਜ਼ ਤੀਹ ਮਿੰਟ ਕਿਸੇ ਨਾ ਕਿਸੇ ਖੇਡ ਵਿੱਚ ਹਿੱਸਾ ਲੈਣਗੇ ਅਤੇ ਆਪਣੇ ਦੋਸਤਾਂ, ਰਿਸ਼ਤੇਦਾਰਾਂ ਅਤੇ ਪਰਿਵਾਰਿਕ ਮੈਂਬਰਾਂ ਨੂੰ ਵੀ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਗੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੁਆਰਾ ਇਕ ਰੈਲੀ ਵੀ ਕੱਢੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰਾਂ ਸਹਿਤ ਡਾ. ਬਲਜਿੰਦਰ ਸਿੰਘ, ਮੈਡਮ ਰਿੰਪੂ ਅਤੇ ਮੈਡਮ ਭੁਪਿੰਦਰ ਕੌਰ ਵੀ ਸ਼ਾਮਿਲ ਸਨ। Author: Malout Live