District News
ਜ਼ਿਲ੍ਹਾ ਪੁਲੀਸ ਵੱਲੋਂ ਮਨਾਇਆ ਗਿਆ ਰਾਸ਼ਟਰੀ ਏਕਤਾ ਦਿਵਸ

ਸ੍ਰੀ ਮੁਕਤਸਰ ਸਾਹਿਬ:- ਮਾਨਯੋਗ ਸ. ਰਾਜ ਬਚਨ ਸਿੰਘ ਸੰਧੂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਲਾਈਨ ਸ੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਡੀ.ਐੱਸ.ਪੀ. (ਐੱਚ) ਮੈਡਮ ਹੀਨਾ ਗੁਪਤਾ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਸਹੁੰ ਚੁੱਕੀ ਗਈ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰ ਦੀ ਏਕਤਾ,ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ ਲਈ ਹਮੇਸ਼ਾ ਆਪਣੇ ਫਰਜ਼ ਪ੍ਰਤੀ ਡਿਊਟੀ ਲਈ ਤਿਆਰ ਬਰ ਤਿਆਰ ਰਹਿਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਇੰਸਪੈਕਟਰ ਕ੍ਰਿਸ਼ਨ ਕੁਮਾਰ ਆਰ.ਆਈ, ਏ.ਐਸ.ਆਈ. ਹਾਕਮ ਸਿੰਘ, ਏ.ਐੱਸ.ਆਈ. ਕਰਮ ਸਿੰਘ ਤੇ ਏ.ਐਸ.ਆਈ. ਕਰਮਜੀਤ ਸਿੰਘ ਅਤੇ ਪੁਲੀਸ ਮੁਲਾਜ਼ਮ ਹਾਜ਼ਰ ਸਨ।