ਸੀ.ਐੱਚ.ਸੀ ਲੰਬੀ ਵਿਖੇ ਨੈਸ਼ਨਲ ਵੈਕਸੀਨੇਸ਼ਨ ਦਿਵਸ ਮਨਾਇਆ ਗਿਆ

ਮਲੋਟ (ਲੰਬੀ):- ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ਼ ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਐੱਸ.ਐੱਮ.ਓ ਲੰਬੀ ਡਾ.ਰਮੇਸ਼ ਕੁਮਾਰੀ ਦੀ ਅਗੁਵਾਈ ਹੇਠ ਅੱਜ ਸੀ.ਐੱਚ.ਸੀ ਲੰਬੀ ਵਿਖੇ ਨੈਸ਼ਨਲ ਵੈਕਸੀਨੇਸ਼ਨ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਾ.ਰਮੇਸ਼ ਕੁਮਾਰੀ ਨੇ ਦੱਸਿਆ ਕਿ ਆਪਣੇ ਬੱਚਿਆਂ ਪ੍ਰਤੀ ਵੈਕਸੀਨੇਸ਼ਨ ਦੀ ਜੁੰਮੇਵਾਰੀ ਮਾਪਿਆਂ ਨੂੰ ਬਾਖੂਬੀ ਨਿਭਾਉਣੀ ਚਾਹੀਦੀ ਹੈ ਤਾਂ ਜੋ ਕੋਈ ਵੀ ਬੱਚਾ ਕਿਸੇ ਵੀ ਬਿਮਾਰੀ ਦਾ ਸ਼ਿਕਾਰ ਨਾ ਹੋਵੇ ਉਨ੍ਹਾਂ ਕਿਹਾ ਕਿ ਔਰਤ ਨੂੰ ਗਰਭ ਅਵਸਥਾ ਤੋਂ ਸ਼ੁਰੂ ਕਰਕੇ ਆਪਣੇ ਹੋਣ ਵਾਲੇ ਬੱਚਿਆਂ ਦੇ ਪੂਰੀ ਤਰ੍ਹਾਂ ਟੀਕਾਕਰਨ ਕਰਾਉਣਾ ਚਾਹੀਦਾ ਹੈ। ਡਾ਼ ਸ਼ਕਤੀਪਾਲ ਨੇ ਦੱਸਿਆ ਕਿ ਅੱਜ ਤੋਂ 12 ਸਾਲ ਤੋਂ 14 ਸਾਲ ਤੱਕ ਦੇ ਬੱਚਿਆਂ ਨੂੰ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ

ਅਤੇ ਛੇਤੀ ਤੋਂ ਛੇਤੀ ਆਪਣੇ ਬੱਚਿਆਂ ਨੂੰ ਕੋਰੋਨਾ ਵੈਕਸੀਨ ਲਗਾਈ ਜਾਵੇ ਤਾਂ ਜੋ ਆਪਣੇ ਬੱਚਿਆਂ ਨੂੰ ਭਵਿੱਖ ਵਿੱਚ ਕਰੋੋਨਾ ਤੋਂ ਬਚਾਇਆ ਜਾ ਸਕੇ। ਇਸ ਸਮੇਂ ਸਟੇਟ ਇੰਸਟੀਚਿਊਟ ਆਫ ਨਰਸਿੰਗ ਅਤੇ ਪੈਰਾ ਮੈਡੀਕਲ ਸਾਇੰਸ ਬਾਦਲ ਦੇ ਬੱਚਿਆਂ ਨੇ ਨਾਟਕ ਪੇਸ਼ ਕੀਤੇ ‌ਅਤੇ ਪਲਸ ਪੋਲੀਓ ਮੁਹਿੰਮ ਵਿੱਚ ਵਧੀਆ ਕੰਮ ਕਰਨ ਵਾਲੇ ਏ.ਐੱਨ,ਐੱਮ ਅਤੇ ਦੋ ਆਸ਼ਾ ਵਰਕਰਾਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਆਏ ਹੋਏ ਫੀਲਡ ਸਟਾਫ ਅਤੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੀਫ ਫਾਰਮੇਸੀ ਅਫਸਰ ਅਜੇਸ਼ ਕੁਮਾਰ, ਮਨਪ੍ਰੀਤ ਸਿੰਘ ਮ.ਪ.ਹ.ਵ, ਮਨਜੀਤ ਸਿੰਘ, ਸੁਖਦੇਵ ਸਿੰਘ ਆਸ਼ਾ ਫੈਸਿਲੀਟੇਟਰ, ਆਸ਼ਾ ਵਰਕਰਾਂ ਅਤੇ ਹੋਰ ਸਟਾਫ ਮੈਂਬਰ ਮੌਜੂਦ ਸਨ।