ਕੁਦਰਤੀ ਖੇਤੀ ਸੰਬੰਧੀ ਆਤਮਾ ਸਕੀਮ ਅਧੀਨ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਦਾ ਆਯੋਜਨ
ਮੁੱਖ ਖੇਤੀਬਾੜੀ ਅਫ਼ਸਰ ਸ਼੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸੰਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ. ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ 03 ਸਤੰਬਰ ਤੋਂ 05 ਸਤੰਬਰ ਤੱਕ ਜ਼ਿਲ੍ਹੇ ਦੇ ਕਿਸਾਨਾਂ ਦੀ ਆਤਮਾ ਸਕੀਮ ਅਧੀਨ ਫਾਰਮਵਰਸਿਟੀ, ਰੱਤੇਵਾਲਾ (ਸੋਹਣਗੜ੍ਹ) ਤਹਿ: ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਕੁਦਰਤੀ ਖੇਤੀ ਸੰਬੰਧੀ ਤਿੰਨ ਰੋਜ਼ਾ ਟ੍ਰੇਨਿੰਗ ਲਗਾਈ ਜਾ ਰਹੀ ਹੈ। ਡਾ. ਗੁਰਨਾਮ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਟ੍ਰੇਨਿੰਗ ਵਿੱਚ ਜ਼ਿਲ੍ਹੇ ਦੇ ਚਾਰ ਬਲਾਕਾਂ ਵਿੱਚੋਂ ਤਕਰੀਬਨ 16 ਕਿਸਾਨਾਂ ਅਤੇ ਚਾਰ ਖੇਤੀਬਾੜੀ ਅਧਿਕਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।
ਇਸ ਟ੍ਰੇਨਿੰਗ ਵਿੱਚ ਸ੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਵੱਖ- ਵੱਖ ਫ਼ਸਲਾਂ ਦੀ ਕੁਦਰਤੀ ਖੇਤੀ ਸੰਬੰਧੀ ਜਾਣਕਾਰੀ ਮੁਹੱਈਆ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੀ ਕਮਲਜੀਤ ਹੇਅਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਕੁਦਰਤੀ ਖੇਤੀ ਕਰਨ ਦੇ ਤਕਨੀਕੀ ਨੁਕਤੇ ਸਾਂਝੇ ਕਰਨ ਦੇ ਨਾਲ-ਨਾਲ ਉਤਪਾਦਾਂ ਦੀ ਮਾਰਕੀਟਿੰਗ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਟ੍ਰੇਨਿੰਗ ਦੌਰਾਨ ਹਾਜ਼ਰੀਨ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੇ ਆਯੋਜਨ ਵਿੱਚ ਪ੍ਰੋਜੈਕਟ ਡਾਇਰੈਕਟਰ(ਆਤਮਾ) ਸ਼੍ਰੀ ਮੁਕਤਸਰ ਸਾਹਿਬ ਡਾ. ਕਰਨਜੀਤ ਸਿੰਘ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
Author : Malout Live