ਕਾਂਗਰਸੀ ਨੇਤਾ ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਨੇ ਚੁੱਕਿਆ ਖੌਫ਼ਨਾਕ ਕਦਮ

ਮਲੋਟ (ਪੰਜਾਬ): 2022 ਦੀਆਂ ਚੋਣਾਂ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਸਿੱਧੂ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੇ ਇੱਕ ਵਰਕਰ ਕਿਸੇ ਪੁਲਿਸ ਵਾਲੇ ਨੂੰ ਦਬਕਾ ਮਾਰ ਕੇ ਉਸ ਦੀ ਪੈਂਟ ਗਿੱਲੀ ਕਰ ਸਕਦੇ ਹਨ। ਇਸ ਵਿਵਾਦਿਤ ਬਿਆਨ ਤੋਂ ਬਾਅਦ ਪੁਲਿਸ ਅਧਿਕਾਰੀ ਸੰਦੀਪ ਸਿੰਘ ਵੱਲੋਂ ਸਿੱਧੂ ਨੂੰ ਆਪਣੇ ਹੀ ਅੰਦਾਜ਼ ਨਾਲ ਜਵਾਬ ਦਿੱਤਾ ਗਿਆ ਸੀ, ਉਨ੍ਹਾਂ ਕਿਹਾ ਸੀ ਕਿ ਤੁਸੀਂ ਐੱਮ.ਐੱਲ.ਏ ਛੱਡੋ, ਸਿੱਧੂ ਖੁੱਦ ਮੈਨੂੰ ਦਬਕਾ ਮਾਰਨ, ਜੇਕਰ ਮੇਰੇ ਮੱਥੇ ‘ਤੇ ਪਸੀਨੇ ਦੀ ਇੱਕ ਬੂੰਦ ਵੀ ਆ ਗਈ ਤਾਂ ਉਹ ਸਿੱਧੂ ਦੀ ਜੁੱਤੀ ‘ਚ ਪਾਣੀ ਪੀਣ ਲਈ ਤਿਆਰ ਹਨ। ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ’ਤੇ ਖ਼ੂਬ ਵਾਇਰਲ ਹੋਏ ਸਨ। ਅੱਜ ਉਸੇ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਗਿਆ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਜੇ ਤੱਕ ਸੰਦੀਪ ਦੇ ਮਾਤਾ ਜਾਂ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਰਿਪੋਰਟ ਨਹੀਂ ਲਿਖਾਈ ਗਈ, ਜਦੋਂ ਵੀ ਉਹ ਰਿਪੋਰਟ ਲਿਖਵਾਉਣਗੇ, ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। ਸਤਨਾਮ ਸਿੰਘ ਐੱਸ.ਆਈ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਅਤੇ ਅਸੀਂ ਮੌਕੇ ’ਤੇ ਪਹੁੰਚੇ। ਪਰਿਵਾਰਿਕ ਮੈਂਬਰਾਂ ਦੇ ਸਾਹਮਣੇ ਹੀ ਸੰਦੀਪ ਸਿੰਘ ਡੈੱਡ ਬਾਡੀ ਨੂੰ ਪੱਖੇ ਤੋਂ ਉਤਾਰਿਆ ਗਿਆ ਸੀ। ਉਨ੍ਹਾਂ ਕਿਹਾ ਕਿ ਜੋ ਵੀ ਮਾਤਾ-ਪਿਤਾ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਏਗੀ, ਉਸ ਦੇ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ। Author: Malout Live