ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਐੱਨ.ਸੀ.ਸੀ ਕੈਡਿਟਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

ਮਲੋਟ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਦੇਖ-ਰੇਖ ਹੇਠ ਸਕੂਲ ਦੇ ਐੱਨ.ਸੀ.ਸੀ ਕੈਡਿਟਾਂ ਨੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸ਼ਰਧਾਂਜਲੀ ਸਮਾਗਮ ਵਿੱਚ 6 ਪੰਜਾਬ ਗਰਲਜ਼ ਬਟਾਲੀਅਨ ਨੇ ਕਰਨਲ ਰਣਬੀਰ ਸਿੰਘ ਸੈਨਾ ਮੈਡਲ, ਸੂਬੇਦਾਰ ਮੇਜਰ ਯੋਗੇਸ਼ ਯਾਦਵ, ਸੂਬੇਦਾਰ ਸ਼ਬੀਰ ਅਹਿਮਦ, ਸੂਬੇਦਾਰ ਤਾਰਿਕ ਹੁਸੈਨ, ਸੂਬੇਦਾਰ ਚਿਨਈਆ ਗੱਜ਼ਾ ਅਤੇ ਹੌਲਦਾਰ ਸ. ਮਹਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਾਰਿਆਂ ਨੇ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ਤੇ ਫੁੱਲ ਮਾਲਾਵਾਂ ਭੇਟ ਕੀਤੀਆਂ।

ਇਸ ਪ੍ਰੋਗਰਾਮ ਦੌਰਾਨ ਸੂਬੇਦਾਰ ਤਾਰਿਕ ਹੁਸੈਨ ਨੇ ਐੱਨ.ਸੀ.ਸੀ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਸੀਂ ਉਸ ਭਾਰਤ ਦੇਸ਼ ਵਿੱਚ ਰਹਿੰਦੇ ਹਾਂ, ਜਿੱਥੇ ਵੱਖ-ਵੱਖ ਧਰਮਾਂ, ਜਾਤਾਂ ਅਤੇ ਭਾਸ਼ਾਵਾਂ ਦੇ ਉਚਾਰਣ ਹੋਣ ਦੇ ਬਾਵਜੂਦ ਅਸੀਂ ਇੱਕ ਗੱਲ ਮਾਣ ਨਾਲ ਕਹਿੰਦੇ ਹਾਂ ਕਿ ਅਸੀਂ ਸਾਰੇ ਭਾਰਤੀ ਹਾਂ ਅਤੇ ਦੇਸ਼ ਦੇ ਮਹਾਨ ਨਾਇਕਾਂ ਦੀ ਕੁਰਬਾਨੀ ਤੋਂ ਬਾਅਦ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਪ੍ਰਾਪਤ ਕੀਤੀ ਹੈ। ਇਸ ਪ੍ਰੋਗਰਾਮ ਵਿੱਚ ਮਹਾਰਾਜਾ ਰਣਜੀਤ ਸਿੰਘ ਕਾਲਜ ਦੇ ਕੈਡਿਟ ਵੀ ਮੌਜੂਦ ਸਨ। Author: Malout Live