ਨਵ-ਨਿਯੁਕਤ ਸਿਵਲ ਸਰਜਨ ਡਾ. ਰੀਟਾ ਬਾਲਾ ਨੇ ਮਲੋਟ ਸਿਵਲ ਹਸਪਤਾਲ ਦਾ ਦੌਰਾ ਕਰ ਸੀਨੀਅਰ ਮੈਡੀਕਲ ਅਫਸਰ ਅਤੇ ਸਮੂਹ ਸਟਾਫ ਦੇ ਕੰਮਾਂ ਦੀ ਕੀਤੀ ਪ੍ਰਸੰਸਾ

ਮਲੋਟ: ਨਵ-ਨਿਯੁਕਤ ਸਿਵਲ ਸਰਜਨ ਡਾ. ਰੀਟਾ ਬਾਲਾ ਨੇ ਮਲੋਟ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਡਾ. ਬੰਦਨਾ ਬਾਂਸਲ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਰੀਟਾ ਬਾਲਾ ਦੇ ਸਿਵਲ ਹਸਪਤਾਲ ਮਲੋਟ ਪਹੁੰਚਣ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਨੀਲ ਬਾਂਸਲ ਅਤੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਅਤੇ ਪਦ-ਉਨੱਤੀ ਲਈ ਵਧਾਈ ਦਿੱਤੀ। ਇਸ ਮੌਕੇ ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਸਾਰੇ ਵਾਰਡਾਂ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਲਈ। ਇਸ ਮੌਕੇ ਡਾ. ਸੁਨੀਲ ਬਾਂਸਲ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੇ ਨਾਲ-ਨਾਲ ਹਸਪਤਾਲ ਦਾ ਪੂਰਾ ਸਟਾਫ਼ ਪੂਰੀ ਤਨਦੇਹੀ ਨਾਲ ਡਿਊਟੀ ਤੋਂ ਜਿਆਦਾ ਸਮਾਂ ਦੇ ਰਿਹਾ ਹੈ

ਜਿਸ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਬਹੁਤ ਹੀ ਵਧੀਆ ਚੱਲ ਰਹੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਇਹ ਵੀ ਦੱਸਿਆ ਕਿ 50 ਬੈੱਡਾਂ ਵਾਲੇ ਇਸ ਹਸਪਤਾਲ ਵਿੱਚ 50 ਤੋਂ ਜਿਆਦਾ ਮਰੀਜ਼ ਦਾਖਿਲ ਹਨ ਅਤੇ ਆਪਣਾ ਇਲਾਜ ਕਰਵਾ ਰਹੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਰੀਟਾ ਬਾਲਾ ਨੇ ਹਸਪਤਾਲ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਤੁਸੀਂ ਪਹਿਲਾਂ ਹੀ ਵਧੀਆ ਕੰਮ ਕਰ ਰਹੇ ਹੋ ਅਤੇ ਮੈਨੂੰ ਪੂਰੀ ਉਮੀਦ ਹੈ ਕਿ ਤੁਸੀਂ ਇਸੇ ਤਰ੍ਹਾਂ ਵਧੀਆ ਕਾਰਜ ਕਰਕੇ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿਉਂਗੇ। ਇਸ ਮੌਕੇ ਡਾ. ਸੁਨੀਲ ਅਰੋੜਾ, ਡਾ. ਕਾਮਨਾ ਜਿੰਦਲ, ਡਾ. ਏਕਤਾ ਸਿਆਲ, ਡਾ. ਕੁਸ਼ਲਦੀਪ ਸਿੰਘ, ਡਾ. ਰਾਹੁਲ ਜਿੰਦਲ, ਡਾ. ਚੇਤਨ, ਡਾ. ਸਟੀਫਨ ਸਿੱਧੂ, ਨਰਸਿੰਗ ਦਵਿੰਦਰ ਕੌਰ, ਵੀਰਪਾਲ ਕੌਰ, ਭਗਵੰਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਸਟਾਫ਼ ਮੌਜੂਦ ਸੀ। Author: Malout Live