District NewsMalout News

ਨਵ ਨਿਯੁਕਤ ਪ੍ਰਿੰਸੀਪਲ ਚਰਨਜੀਤ ਸਿੰਘ ਖਾਲਸਾ ਦਾ ਕੀਤਾ ਗਿਆ ਭਰਵਾਂ ਸਵਾਗਤ

ਮਲੋਟ:- ਪਿਛਲੇ ਲੰਬੇ ਸਮੇਂ ਤੋਂ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਸੇਵਾਵਾਂ ਵਿੱਚ ਲੱਗੇ ਹੋਏ ਬੇਦਾਗ਼ ਤੇ ਸਾਫ ਸੁਥਰੀ ਸਖ਼ਸ਼ੀਅਤ ਦੇ ਮਾਲਕ ਚਰਨਜੀਤ ਸਿੰਘ ਖ਼ਾਲਸਾ ਨੂੰ ਸਿੱਖ ਮਿਸ਼ਨਰੀ ਕਾਲਜ ਪ੍ਰਬੰਧਕੀ ਸੁਪਰੀਮ ਕੌਂਸਲ ਸ਼੍ਰੀ ਆਨੰਦਪੁਰ ਸਾਹਿਬ ਵੱਲੋਂ ਸਰਬਸੰਮਤੀ ਨਾਲ ਪ੍ਰਿੰਸੀਪਲ ਨਿਯੁਕਤ ਕਰ ਦਿੱਤਾ ਗਿਆ। ਇਨ੍ਹਾਂ ਤੋਂ ਪਹਿਲਾਂ ਸਿੱਖ ਮਿਸ਼ਨਰੀ ਕਾਲਜ ਸ਼੍ਰੀ ਆਨੰਦਪੁਰ ਸਾਹਿਬ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਸਨ ਜਿਹੜੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਮੀਤ ਪ੍ਰਧਾਨ ਵੀ ਸਨ।

ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰਿੰਸੀਪਲ ਚਰਨਜੀਤ ਸਿੰਘ ਖਾਲਸਾ ਨੂੰ ਸਿੱਖ ਸੰਗਤਾਂ ਦੀ ਹਾਜ਼ਰੀ ਵਿੱਚ ਪ੍ਰਿੰਸੀਪਲ ਦੀ ਅਹੁਦੇ ਤੇ ਬਿਰਾਜਮਾਨ ਕਰ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਮੂਹ ਸਮਾਜ ਸੇਵੀ ਧਾਰਮਿਕ ਸੰਸਥਾਵਾਂ ਵੱਲੋੰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਅਧਿਆਪਕ ਆਗੂ ਬਲਦੇਵ ਸਿੰਘ ਸਾਹੀਵਾਲ ਨੇ ਦੱਸਿਆ ਕਿ ਪ੍ਰਿੰਸੀਪਲ ਚਰਨਜੀਤ ਸਿੰਘ ਖਾਲਸਾ ਖੁਦ ਇਸ ਕਾਲਜ ਵਿੱਚ ਵਿਦਿਆਰਥੀ ਦੇ ਤੌਰ ਤੇ ਹਾਜ਼ਿਰ ਹੋਏ ਸਨ। ਉਹ ਆਪਣੀ ਲਗਨ ਮਿਹਨਤ, ਇਮਾਨਦਾਰੀ, ਨਿਸ਼ਕਾਮ ਸੇਵਾ ਭਾਵਨਾ ਅਤੇ ਪ੍ਰਭਾਵਸ਼ਾਲੀ ਬੇਦਾਗ ਸਖਸ਼ੀਅਤ ਕਰਕੇ ਇਸ ਅਹੁਦੇ ਤੱਕ ਪਹੁੰਚੇ ਹਨ। ਉਨ੍ਹਾਂ ਦੀ ਨਿਯੁਕਤੀ ਦਾ ਸ਼੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, ਮਲੋਟ ਅਤੇ ਲੰਬੀ ਇਲਾਕੇ ਦੀਆਂ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਹਲਕਾ ਵਿਧਾਇਕ ਮਲੋਟ, ਗੁਰਚਰਨ ਸਿੰਘ ਸਾਬਕਾ ਓ.ਐੱਸ.ਡੀ ਮੁੱਖ ਮੰਤਰੀ ਪੰਜਾਬ ਡਾ. ਸੁਖਦੇਵ ਸਿੰਘ ਗਿੱਲ, ਸਰਦੂਲ ਸਿੰਘ ਸ਼ੇਰਾਂ ਵਾਲਾ, ਸਵਰਨ ਸਿੰਘ ਪ੍ਰਧਾਨ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਜਗਤਾਰ ਸਿੰਘ ਬਰਾੜ, ਭਗਵੰਤ ਸਿੰਘ, ਬਾਬਾ ਸਰਬਜੀਤ ਸਿੰਘ ਕੋਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾ ਹਲਕਾ ਲੰਬੀ, ਬਾਬਾ ਬਲਜੀਤ ਸਿੰਘ ਭਿਆਣਾ ਸਾਹਿਬ, ਮਨਜੀਤ ਸਿੰਘ ਲਾਲਬਾਈ, ਨਿਰਮਲ ਸਿੰਘ ਬਣਵਾਲਾ ਡਾਇਰੈਕਟਰ ਕੋਆਪਰੇਟਿਵ ਬੈਂਕ ਸ਼੍ਰੀ ਮੁਕਤਸਰ ਸਾਹਿਬ ਨੇ ਉਨ੍ਹਾਂ ਦੀ ਨਿਯੁਕਤੀ ਦਾ ਸਵਾਗਤ ਕੀਤਾ।

Author: Malout Live

Leave a Reply

Your email address will not be published. Required fields are marked *

Back to top button