ਪੰਜਾਬ ‘ਚ ਅਗਲੇ ਦੋ ਦਿਨ ਪਵੇਗੀ ਕੜਾਕੇ ਦੀ ਠੰਢ, ਬਾਰਿਸ਼ ਨਾਲ ਬਦਲੇਗਾ ਮੌਸਮ ਦਾ ਮਿਜ਼ਾਜ

ਮਲੋਟ:- ਨਵੇਂ ਸਾਲ ਦੇ ਪਹਿਲੇ ਹਫਤੇ ਵਿੱਚ ਪੱਛਮੀ ਉੱਤਰੀ ਭਾਰਤ ਦੇ ਪੂਰਬ ਅਤੇ ਮੱਧ ਭਾਰਤ ਤੱਕ ਦੇ ਇਲਾਕਿਆਂ ਵਿੱਚ ਸ਼ੀਤ ਲਹਿਰ ਚੱਲਣ ਦਾ ਖਦਸ਼ਾ ਹੈ। ਤਾਪਮਾਨ ਵਿੱਚ ਗਿਰਾਵਟ ਦਾ ਦੌਰ ਤਿੰਨ ਜਨਵਰੀ ਤੱਕ ਜਾਰੀ ਰਹੇਗਾ। ਸ਼ੁੱਕਰਵਾਰ ਨੂੰ ਸਾਲ ਦੇ ਆਖਰੀ ਦਿਨ ਵੀ ਪਾਰਾ ਤਕਰੀਬਨ ਪੰਜਾਬ ਦੇ ਜ਼ਿਲਿਆਂ ਵਿੱਚ 1 ਤੋਂ 6 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਪਟਿਆਲਾ ਸਭ ਤੋਂ ਠੰਡਾ ਰਿਹਾ ਇੱਥੇ ਪਾਰਾ 1.1 ਡਿਗਰੀ ਦਰਜ ਕੀਤਾ ਗਿਆ। ਪੰਜਾਬ, ਹਰਿਆਣਾ, ਚੰਡੀਗੜ੍ਹ, ਰਾਜਸਥਾਨ, ਦਿੱਲੀ ਅਤੇ ਪੱਛਮੀ ਯੂਪੀ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 7-8 ਜਨਵਰੀ ਨੂੰ ਇਕ ਵਾਰ ਫਿਰ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਸ਼ੀਤ ਲਹਿਰ ਦਾ ਕਹਿਰ ਦੋ ਦਿਨ ਯਾਨੀ 2 ਜਨਵਰੀ ਤੱਕ ਜਾਰੀ ਰਹੇਗਾ। ਜਦੋਂ ਕਿ 3 ਜਨਵਰੀ ਤੋਂ ਸੰਘਣੇ ਬੱਦਲ਼ ਛਾਏ ਰਹਿਣਗੇ। 5 ਅਤੇ 7 ਜਨਵਰੀ ਤੱਕ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਵਿਭਾਗ ਨੂੰ ਜਨਵਰੀ ਦੌਰਾਨ ਪੰਜਾਬ ਸੂਬੇ ਵਿੱਚ ਬਾਰਿਸ਼ ਪੈਣ ਦੀ ਉਮੀਦ ਹੈ। ਨਾਲ ਹੀ ਪੂਰੇ ਮਹੀਨੇ ਕੜਾਕੇ ਦੀ ਠੰਡ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।