ਐੱਨ.ਐੱਚ.ਐੱਮ ਕਾਮਿਆਂ ਨੇ ਬਦਲੀ ਰੱਦ ਕਰਨ ਸੰਬੰਧੀ ਕਾਰਜਵਾਹਕ ਸਿਵਲ ਸਰਜਨ ਡਾ. ਕਿਰਨਦੀਪ ਨੂੰ ਸੌਂਪਿਆ ਮੰਗ ਪੱਤਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਕੋਵਿਡ-19 ਵਿੱਚ ਸਿਹਤ ਸਹੂਲਤਾਂ ਦੇਣ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਦੀਆਂ ਬਦਲੀਆਂ ਕਰਨ ਤੇ ਐੱਨ.ਐੱਚ.ਐੱਮ ਕਾਮਿਆਂ ਵਿੱਚ ਰੋਸ ਸ਼੍ਰੀ ਮੁਕਤਸਰ ਸਾਹਿਬ ਪਿਛਲੇ ਲਗਭਗ 3 ਸਾਲਾਂ ਤੋਂ ਕੋਵਿਡ-19 ਅਤੇ ਹੋਰ ਸਿਹਤ ਪ੍ਰੋਗਰਾਮਾਂ ਵਿੱਚ ਦਿਨ ਰਾਤ ਇੱਕ ਕਰਕੇ ਸਿਹਤ ਸੇਵਾਵਾਂ ਵਾਲੇ ਕਮਿਊਨਿਟੀ ਹੈਲਥ ਅਫਸਰਾਂ ਭਾਗਸਰ ਅਤੇ ਭੂੰਦੜ ਦੀਆਂ ਬਦਲੀਆਂ ਉਹਨਾਂ ਦੇ ਪੋਸਟਿੰਗ ਸਥਾਨਾਂ ਤੋਂ ਲਗਭਗ 140 ਕਿਲੋਮੀਟਰ ਦੂਰ ਕਰਨ ਤੇ ਸਮੁੱਚੇ ਐੱਨ.ਐੱਚ.ਐੱਮ ਕਰਮਚਾਰੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਨਾਲ ਐੱਨ.ਐੱਚ.ਐੱਮ ਕਰਮਚਾਰੀਆਂ ਦੇ ਆਗੂ ਗੌਰਵ ਕੁਮਾਰ, ਗੁਰਪ੍ਰੀਤ ਭੁੱਲਰ, ਮਨਜੀਤ ਸਿੰਘ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਦੁਆਰਾ ਰੈਸ਼ਨੇਲਾਈਜੇਸ਼ਨ ਦੇ ਨਾਮ ਤੇ ਧੱਕੇਸ਼ਾਹੀ ਨਾਲ ਗੈਰ-ਸੰਵਿਧਾਨਿਕ ਬਦਲੀਆਂ ਕੀਤੀਆਂ ਗਈਆਂ ਹਨ ਇਹ ਬਦਲੀਆਂ ਸਰਕਾਰ ਦੁਆਰਾ ਇੱਕਤਰਫਾ ਫੈਸਲੇ ਨਾਲ ਕੀਤੀਆਂ ਗਈਆਂ ਹਨ। ਇਹਨਾਂ ਬਦਲੀਆ ਸੰਬੰਧੀ ਕਰਮਚਾਰੀਆਂ ਦੁਆਰਾ ਕੋਈ ਵੀ ਪ੍ਰਤੀ ਬੇਨਤੀ ਨਹੀਂ ਦਿੱਤੀ ਗਈ। ਇਸ ਨਾਲ ਕਰਮਚਾਰੀਆਂ ਦੇ ਹੱਕਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਕਤ ਸਥਾਨਾਂ ਤੇ ਪੰਜਾਬ ਸਰਕਾਰ ਦੁਆਰਾ ਹੈੱਲਥ ਵੈੱਲਨੈੱਸ ਸੈਂਟਰ ਨੂੰ ਆਮ ਆਦਮੀ ਕਲੀਨਿਕ ਦਾ ਨਾਮ ਦਿੱਤਾ ਗਿਆ ਹੈ।
ਜਿਸ ਕਾਰਨ ਵਿਭਾਗ ਦੁਆਰਾ ਇਹਨਾਂ ਦੀਆ ਬਦਲੀਆਂ ਕਰਕੇ ਕਰਮਚਾਰੀਆਂ ਨੂੰ ਨੌਕਰੀ ਛੱਡਣ ਅਤੇ ਉਹਨਾਂ ਦੇ ਪਰਿਵਾਰਾਂ ਦੀ ਰੋਟੀ ਖੋਹਣ ਲਈ ਵਿਭਾਗ ਦੇ ਅਧਿਕਾਰੀਆਂ ਦੁਆਰਾ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਅੱਗੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਨੌਕਰੀਆਂ ਦੇਣ ਦੀ ਗੱਲ ਕਰ ਰਹੀ ਹੈ ਅਤੇ ਦੂਜੇ ਪਾਸੇ ਇਹਨਾਂ ਕਰਮਚਾਰੀਆਂ ਨੂੰ ਘਰ ਅਤੇ ਡਿਊਟੀ ਸਥਾਨ ਤੋਂ ਦੂਰ ਭੇਜ ਕੇ ਉਹਨਾਂ ਨੂੰ ਮਾਨਸਿਕ ਅਤੇ ਆਰਥਿਕ ਤੌਰ ਤੇ ਪ੍ਰੇਸ਼ਾਨੀ ਦੇ ਰਹੀ ਹੈ। ਐੱਨ.ਐੱਚ.ਐੱਮ ਕਰਮਚਾਰੀ ਪਿਛਲੇ 14-15 ਸਾਲਾਂ ਤੋਂ ਕੰਟਰੈਕਟ ਦੇ ਅਧਾਰ ਤੇ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਹਨ। ਜਿਸ ਲਈ ਇਹ ਕਰਮਚਾਰੀ ਲਗਾਤਾਰ ਸੰਘਰਸ਼ ਕਰ ਰਹੇ ਹਨ। ਵੋਟਾਂ ਸਮੇਂ ਇਹਨਾਂ ਦੁਆਰਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰੰਤੂ ਸਰਕਾਰ ਇਹਨਾਂ ਦੇ ਘਰਾਂ ਅਤੇ ਪਰਿਵਾਰਾਂ ਵਿੱਚੋਂ ਰੋਟੀ ਖੋਹਣ ਲਈ ਤੱਤਪਰ ਦਿਖਾਈ ਦੇ ਰਹੀ ਹੈ। ਜੇਕਰ ਵਿਭਾਗ ਦੁਆਰਾ ਇਹ ਬਦਲੀਆਂ ਰੱਦ ਨਾ ਕੀਤੀਆਂ ਗਈਆਂ ਤਾਂ ਸਮੁੱਚੇ ਜਿਲ੍ਹੇ ਦੇ ਕਰਮਚਾਰੀ ਵਿਭਾਗ ਅਤੇ ਸਰਕਾਰ ਵਿਰੁੱਧ ਰੋਸ ਮੁਜਾਹਰਾ ਕਰਨਗੇ। ਜਿਸ ਦੀ ਜਿੰਮੇਵਾਰੀ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਸਮੇਂ ਹਰਵਿੰਦਰ ਕੌਰ ਸੀ.ਐੱਚ.ਓ, ਅਮਨਵੀਰ ਕੌਰ ਸੀ.ਐੱਚ.ਓ, ਸ਼ਿਵਪਾਲ ਸਿੰਘ, ਸੁਨੀਲ ਡੋਡਾ, ਮਨਪ੍ਰੀਤ ਸਿੰਘ, ਬਲਕਰਨ ਸਿੰਘ, ਮੇਜਰ ਸਿੰਘ, ਹਰਪ੍ਰੀਤ ਸਿੰਘ, ਗਗਨਦੀਪ ਕੌਰ, ਡਾ. ਜਗਦੀਪ ਕੌਰ, ਵੀਰਪਾਲ ਕੌਰ, ਨਰਿੰਦਰ ਕੌਰ, ਅਮਨਦੀਪ ਕੌਰ, ਰਾਏ ਸਾਹਿਬ, ਰਵੀ ਕੁਮਾਰ, ਨਰਿੰਦਰ ਕੁਮਾਰ ਅਤੇ ਹੋਰ ਐੱਨ.ਐੱਚ.ਐੱਮ ਸਟਾਫ ਵੀ ਮੌਜੂਦ ਸੀ। ਕਰਮਚਾਰੀਆਂ ਵੱਲੋਂ ਬਦਲੀ ਰੱਦ ਕਰਨ ਸੰਬੰਧੀ ਮੰਗ ਪੱਤਰ ਕਾਰਜਵਾਹਕ ਸਿਵਲ ਸਰਜਨ, ਡਾ . ਕਿਰਨਦੀਪ ਜਿਲ੍ਹਾ ਪਰਿਵਾਰ ਭਲਾਈ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੂੰ ਦਿੱਤਾ ਗਿਆ। Author: Malout Live