ਕਮਿਊਨਿਟੀ ਸੈਂਪਲਿੰਗ ਤੋਂ ਘਬਰਾਉਣ ਦੀ ਲੋੜ ਨਹੀਂ-ਏ.ਡੀ.ਸੀ
ਸ੍ਰੀ ਮੁਕਤਸਰ ਸਾਹਿਬ:- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਮਿਊਨਿਟੀ ਸੈਂਪਲਿੰਗ ਦੇ ਤਹਿਤ ਸਿਹਤ ਵਿਭਾਗ ਵਲੋਂ ਜ਼ਿਲੇ ਦੇ ਵੱਖ ਵੱਖ ਵਾਰਡਾਂ ਅਤੇ ਪਿੰਡਾਂ ਵਿਚੋਂ ਕੋਵਿਡ-19 ਸਬੰਧਤ ਸੈਂਪਲ ਲਏ ਜਾਣਗੇ। ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ ਜਨਰਲ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਕਮਿਊਨਿਟੀ ਸੈਂਪਲਿੰਗ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਦੱਸਿਆ ਕਿ ਇਹ ਉਪਰਾਲਾ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਜਿਨਾਂ ਵੀ ਲੋਕਾਂ ਨਾਲ ਤਾਲਮੇਲ ਕਰਕੇ ਇਹ ਸੈਂਪਲ ਇੱਕਠੇ ਕੀਤੇ ਜਾ ਰਹੇ ਹਨ, ਉਹ ਬਿਨਾਂ ਕਿਸੇ ਸੰਕੋਚ ਦੇ ਵਿਭਾਗ ਦੇ ਕਰਮਚਾਰੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਸਬੰਧੀ ਉਨਾਂ ਦੱਸਿਆ ਕਿ ਜਿਨਾਂ ਲੋਕਾਂ ਦੇ ਸੈਂਪਲ ਨੈਗਟਿਵ ਆਉਣਗੇ ਉਨਾਂ ਨੂੰ ਇਕਾਂਤਵਾਸ ਵਿਚ ਨਹੀਂ ਰੱਖਿਆ ਜਾਵੇਗਾ ਅਤੇ ਜਿਨਾਂ ਲੋਕਾਂ ਦੇ ਸੈਂਪਲ ਪਾਜ਼ਿਟਿਵ ਆਉਣਗੇ ਉਨਾਂ ਦੀ ਸਿਹਤ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਸਹਾਇਤਾ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਲਈ ਪੂਰਨ ਤੌਰ ਤੇ ਵਚਣਬੱਧ ਹੈ।