District NewsMalout News

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਤੇ NCC ਕੈਂਡਿਟਾ ਦੇ ਸਹਿਯੋਗ ਨਾਲ ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਨਸ਼ੇ ਖਿਲਾਫ਼ ਕੱਢੀ ਗਈ ਜਾਗਰੂਕਤਾ ਰੈਲੀ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜ਼ਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ੍ਰ. ਹਰਮਨਬੀਰ ਸਿੰਘ ਗਿੱਲ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਉਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਪਰ NCC ਕੈਂਡਿਟ ਦੇ ਸਹਿਯੋਗ ਨਾਲ ਸ਼ਹਿਰ ਮਲੋਟ ਵਿੱਚ ਨਸ਼ੇ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ ਜੋ ਕਿ

ਤਹਿਸੀਲ ਚੌਂਕ ਤੋਂ ਸ਼ੁਰੂ ਹੋ ਕੇ ਮਲੋਟ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਗੁਜ਼ਰਦੀ ਹੋਈ ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵਿਖੇ ਸਮਾਪਤ ਹੋਈ। ਇਸ ਰੈਲੀ ਵਿੱਚ ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਦੇ ਇੰਚਾਰਜ ਏ.ਐੱਸ.ਆਈ ਅਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਮਲੋਟ ਸਾਂਝ ਕੇਂਦਰ ਦਾ ਸਮੂਹ ਸਟਾਫ ਅਤੇ ਸਮੂਹ NCC ਕੈਂਡਿਟ ਸੂਬੇਦਾਰ ਮੇਜਰ ਰਮੇਸ਼ ਚੰਦ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਿਰ ਸੀ। ਜਾਗਰੂਕਤਾ ਰੈਲੀ ਵਿੱਚ ਹਿੱਸਾ ਲੈਣ ਵਾਲੇ ਸਾਰੇ ਕੈਂਡਿਟਾ ਅਤੇ ਕਰਮਚਾਰੀਆ ਨੂੰ ਸਬ-ਡਿਵੀਜ਼ਨ ਸਾਂਝ ਕੇਂਦਰ ਮਲੋਟ ਵੱਲੋਂ ਰਿਫਰੈਸ਼ਮੈਂਟ ਵੀ ਮੁਹੱਈਆ ਕਰਵਾਈ ਗਈ।

Author: Malout Live

Back to top button