India News

ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਅੱਜ

ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਸਥਿਤ ਹਿਆਤ ਹੋਟਲ ਵਿਖੇ ਮੀਟਿੰਗ ਵਿੱਚ ਕਾਨੂੰਨ ਵਿਵਸਥਾ ਸਮੇਤ ਸਾਰੇ ਅੰਤਰ-ਰਾਜ ਮੁੱਦਿਆਂ ,ਏਅਰਪੋਰਟ ਤੋਂ ਬਿਹਤਰ ਕੁਨੈਕਟੀਵਿਟੀ, ਪਬਲਿਕ ਟਰਾਂਸਪੋਰਟ ਰਿੰਗ ਰੋਡ ਅਤੇ ਪੀ.ਯੂ. ਅਤੇ ਪੀ.ਜੀ.ਆਈ. ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵੱਜੋ ਸ਼ਾਮਿਲ ਹੋਏ । ਹਰਿਆਣਾ ਸਰਕਾਰ ਮੀਟਿੰਗ ਦੀ ਮੇਜ਼ਬਾਨੀ ਕਰ ਰਹੀ ਹੈ ਅਤੇ ਇਸ ਮੀਟਿੰਗ ‘ਚ ਹਰਿਆਣਾ- ਪੰਜਾਬ ਵਿਚਾਲੇ ਐਸਵਾਈਐਲ ਨਹਿਰ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਵੇਗੀ। ਇਸ ਦੇ ਨਾਲ ਹੀ ਰਾਜਾਂ ਦਰਮਿਆਨ ਆਪਸੀ ਤਾਲਮੇਲ ਵਧਾਉਣ ‘ਤੇ ਵਿਚਾਰ ਕੀਤਾ ਜਾਵੇਗਾ।ਇਹ ਮੀਟਿੰਗ ਤਿੰਨਾਂ ਸੂਬਿਆਂ ਦੇ ਕੋ-ਆਰਡੀਨੇਸ਼ਨ ਨੂੰ ਲੈ ਕੇ ਬਹੁਤ ਅਹਿਮ ਦੱਸੀ ਜਾ ਰਹੀ ਹੈ।ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਅਮਿਤ ਸ਼ਾਹ ਦੇ ਆਉਣ ਨਾਲ ਟ੍ਰਾਈਸਿਟੀ ‘ਚ ਵਿਕਾਸ ਦੇ ਜੋ ਪ੍ਰਾਜੈਕਟ ਰੁਕੇ ਹੋਏ ਹਨ, ਉਨ੍ਹਾਂ ਨੂੰ ਰਫਤਾਰ ਤਾਂ ਮਿਲੇਗੀ ਹੀ, ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਮਾਨੀਟਰਿੰਗ ਹੁਣ ਸਿੱਧਾ ਗ੍ਰਹਿ ਮੰਤਰਾਲੇ ਕਰੇਗਾ।

Leave a Reply

Your email address will not be published. Required fields are marked *

Back to top button