ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿੱਚ ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਦੇ ਵਿਦਿਆਰਥੀਆਂ ਨੇ ਕੀਤੀ ਸ਼ਾਨਦਾਰ ਜਿੱਤ ਹਾਸਿਲ

ਮਲੋਟ:- ਵਿਸ਼ਵ ਸ਼ੋਟੋਕਨ ਕਰਾਟੇ ਐਸੋਸੀਏਸ਼ਨ ਪੰਜਾਬ ਵੱਲੋਂ ਬੰਗਾ ਸ਼ਹਿਰ ਵਿਖੇ ਨੌਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਪੂਰੇ ਨੌਰਥ ਦੇ 250 ਬੱਚਿਆ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿੱਚ ਪੰਜਾਬ ਟੀਮ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਜੀ.ਐੱਨ.ਡੀ ਪਬਲਿਕ ਸਕੂਲ ਛਾਪਿਆਂਵਾਲੀ ਦੇ ਦੋ ਵਿਦਿਆਰਥੀਆਂ ਨੇ ਭਾਗ ਲਿਆ।

ਜਿਸ ਵਿੱਚ 12 ਸਾਲ ਵਰਗ ਵਿੱਚ ਜਸ਼ਨ ਯਾਦਵ ਨੇ ਗੋਲਡ ਮੈਡਲ ਪ੍ਰਾਪਤ ਕੀਤਾ ਅਤੇ ਜੂਨੀਅਰ ਵਰਗ ਵਿੱਚੋਂ ਨਮਨ ਕੁਮਾਰ ਨੇ ਸਿਲਵਰ ਮੈਡਲ ਪ੍ਰਾਪਤ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਜਿੱਤ ‘ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। Author: Malout Live