ਹੁਣ ਨਿਯਮਾਂ ਦਾ ਉਲੰਘਣ ਕਰਨ ‘ਤੇ ਲੱਗੇਗਾ ਲੱਖਾਂ ਦਾ ਜ਼ੁਰਮਾਨਾ

ਨਵੀਂ ਦਿੱਲੀ: ਦਿੱਲੀ ਵਿੱਚ ਪ੍ਰਦੂਸ਼ਣ ਵੱਧਦਾ ਹੀ ਜਾ ਰਿਹਾ ਹੈ । ਜਿਸਦੇ ਚਿੰਤਾ ਜ਼ਾਹਿਰ ਕਰਦਿਆਂ ਸੁਪਰੀਮ ਕੋਰਟ ਵੱਲੋਂ ਹੁਕਮ ਦਿੱਤਾ ਗਿਆ ਹੈ ਕਿ ਜੇਕਰ ਦਿੱਲੀ-ਐਨਸੀਆਰ ਵਿੱਚ ਨਿਰਮਾਣ ਅਧੀਨ ਤੇ ਪੁਰਾਣੀਆਂ ਨਿਰਮਾਣ ਇਮਾਰਤਾਂ ਨੂੰ ਸੁੱਟਣ ‘ਤੇ ਬੈਨ ਦੀ ਉਲੰਘਣਾ ਕਰਦੇ ਹੋਏ ਕੋਈ ਫੜ੍ਹਿਆ ਜਾਂਦਾ ਹੈ ਤਾਂ ਉਸ ‘ਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਜਾਵੇਗਾ । ਇਸ ਤੋਂ ਇਲਾਵਾ ਕੂੜਾ ਸਾੜਨ ਵਾਲੇ ‘ਤੇ ਵੀ 5000 ਰੁਪਏ ਤੱਕ ਦਾ ਜ਼ੁਰਮਾਨਾ ਲਗਾਇਆ ਜਾਵੇਗਾ ।ਦਰਅਸਲ, ਕੋਰਟ ਵੱਲੋਂ ਨਗਰ ਨਿਗਮ ਨੂੰ ਖੁੱਲ੍ਹੇ ਵਿੱਚ ਕੂੜਾ ਸੁੱਟਣ ‘ਤੇ ਵੀ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ ।ਉਥੇ ਹੀ ਦੂਜੇ ਪਾਸੇ ਸੁਪਰੀਮ ਕੋਰਟ ਵੱਲੋਂ ਦਿੱਲੀ ਸਰਕਾਰ ਨੂੰ ਔਡ-ਈਵਨ ਸਿਸਟਮ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਵਿੱਚ ਆਈ ਕਮੀ ਨੂੰ ਸਾਬਿਤ ਕਰਨ ਲਈ ਵੀ ਕਿਹਾ ਹੈ ।