ਹੁਣ ਨਕਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ- ਲਾਲਚੰਦ ਕਟਾਰੂਚੱਕ

ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ਼ ਸ਼ਿਕੰਜਾ ਕੱਸਣ ਜਾ ਰਹੀ ਹੈ। ਪੰਜਾਬ ਦੇ ਫੂਡ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਹਨਾਂ ਕਿਹਾ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ਗਰੀਬਾਂ ਨੂੰ ਆਟਾ ਦੇਣ ਦੀ ਵੀ ਸਕੀਮ ਸ਼ੁਰੂ ਕਰਨ ਜਾ ਜਾ ਰਹੀ ਹੈ। 1 ਅਕਤੂਬਰ ਤੋਂ ਘਰ-ਘਰ ਵਿੱਚ ਯਾਨੀ ਹੋਮ ਡਿਲੀਵਰੀ ਹੋਵੇਗੀ। ਇਸ ਦੇ ਜ਼ਰੀਏ ਸਰਕਾਰ ਇਹ ਵੀ ਜਾਂਚ ਕਰੇਗੀ ਕਿ ਕਿਸ ਦਾ ਕਾਰਡ ਗਲਤ ਬਣਾਇਆ ਗਿਆ ਹੈ। ਹੁਣ ਇਸੇ ਤਰ੍ਹਾਂ ਜਿਹੜੇ ਅਮੀਰ ਲੋਕ ਲੁਕ-ਛਿਪ ਕੇ ਗਰੀਬਾਂ ਦਾ ਰਾਸ਼ਨ ਖਾ ਰਹੇ ਹਨ, ਘਰ ‘ਤੇ ਸਸਤਾ ਰਾਸ਼ਨ ਪਹੁੰਚਣ ਤੋਂ ਬਾਅਦ ਸਾਰਿਆਂ ਦੀ ਪੋਲ ਖੁੱਲ੍ਹ ਜਾਏਗੀ। Author: Malout Live