ਹੁਣ ਵਟਸਐੱਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸੰਬੰਧੀ ਪ੍ਰਵਾਨਗੀ- ਹਰਜੋਤ ਸਿੰਘ ਬੈਂਸ
ਮਲੋਟ (ਪੰਜਾਬ): ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਗਿਆ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸੰਬੰਧੀ ਪ੍ਰਵਾਨਗੀ ਵਟਸਐੱਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਾਂਝੀ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਤਤਕਾਲੀਨ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ 'ਸੈਂਡ ਐਂਡ ਗਰੇਵਲ ਮਾਨਿਇੰਗ ਪਾਲਿਸੀ-2021' ਤਹਿਤ 2 ਏਕੜ ਤੱਕ ਦੇ ਖੇਤਰ ਵਿੱਚ 3 ਫੁੱਟ ਤੱਕ ਹੱਥੀਂ ਮਿੱਟੀ ਕੱਢਣ ਵਿੱਚ ਪ੍ਰਵਾਨਗੀ ਦਿੱਤੀ ਗਈ ਸੀ। ਜਿਸ ਕਾਰਨ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਦਫ਼ਤਰੀ ਚੱਕਰ ਵੀ ਲਗਾਉਣੇ ਪੈਂਦੇ ਸਨ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ ਮਸ਼ੀਨ ਦੀ ਵਰਤੋਂ ਕਰਦਾ ਸੀ, ਤਾਂ ਉਸ ਖ਼ਿਲਾਫ਼ ਮਾਈਨਿੰਗ ਦਾ ਪਰਚਾ ਦਰਜ ਹੋ ਜਾਂਦਾ ਸੀ।
ਉਹਨਾਂ ਦੱਸਿਆ ਕਿ CM ਭਗਵੰਤ ਮਾਨ ਵੱਲੋਂ ਇਸ ਔਕੜ ਭਰੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਮਸ਼ੀਨਾਂ ਦੀ ਵਰਤੋਂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਅਤੇ ਇਸ ਪ੍ਰਕਿਰਿਆ ਨੂੰ ਹੋਰ ਸੁਖਾਲਾ ਬਣਾਉਣ ਲਈ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸੰਬੰਧੀ ਪ੍ਰਵਾਨਗੀ ਵਟਸਐੱਪ ਮੈਸਜ਼ ਰਾਹੀਂ ਦੇਣ ਦਾ ਦਫ਼ਤਰੀ ਹੁਕਮ ਜਾਰੀ ਕੀਤਾ ਗਿਆ। ਪ੍ਰਵਾਨਗੀ ਲੈਣ ਲਈ ਬੇਨਤੀ ਕਰਤਾ ਨੂੰ ਆਪਣਾ ਨਾਮ/ ਪਿਤਾ ਦਾ ਨਾਮ, ਪਿੰਡ ਦਾ ਨਾਮ, ਪਿੰਡ ਦੇ ਸਰਪੰਚ ਦਾ ਨਾਮ, ਤਹਿਸੀਲ/ ਜ਼ਿਲ੍ਹੇ ਦਾ ਨਾਮ, ਆਧਾਰ ਕਾਰਡ ਨੰਬਰ, ਮੋਬਾਇਲ ਨੰਬਰ ਅਤੇ ਜਿਸ ਥਾਂ ਦੀ ਖੁਦਾਈ ਕੀਤੀ ਜਾਣੀ, ਉਸ ਦੀ ਮਾਲ ਰਿਕਾਰਡ ਅਨੁਸਾਰ ਨੰਬਰ ਹਦਬਸਤ ਵਟਸਐੱਪ ਨੰਬਰ 99140-09095 ‘ਤੇ ਭੇਜੇਗਾ। ਇਸ ਨਾਲ ਆਮ ਲੋਕਾਂ ਅਤੇ ਜਿੰਮੀਦਾਰਾਂ ਨੂੰ ਆਪਣੇ ਘਰਾਂ ਜਾਂ ਹੋਰ ਕੰਮਾਂ ਲਈ ਖੇਤਾਂ ਵਿੱਚੋਂ ਮਿੱਟੀ ਲੈ ਜਾਣਾ ਆਸਾਨ ਹੋ ਜਾਵੇਗਾ। Author: Malout Live