ਐੱਨ.ਆਰ.ਆਈ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਐੱਨ.ਆਰ.ਆਈ ਮਿਲਣੀ 27 ਫਰਵਰੀ ਨੂੰ ਫਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦਿੱਤੀ। ਉਨ੍ਹਾਂ ਨੇ ਆਖਿਆ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਨਾਲ ਸੰਬੰਧ ਰੱਖਦੇ ਐੱਨ.ਆਰ.ਆਈ ਇਸ ਮਿਲਣੀ ਵਿੱਚ ਭਾਗ ਲੈ ਸਕਦੇ ਹਨ। ਇਹ ਮਿਲਣੀ ਐੱਸ.ਬੀ.ਐੱਸ ਕਾਲਜ, ਮੋਗਾ ਰੋਡ ਫਿਰੋਜ਼ਪੁਰ ਵਿਖੇ 27 ਫਰਵਰੀ ਨੂੰ ਹੋ ਰਹੀ ਹੈ।

ਜਿਸ ਵਿੱਚ ਐੱਨ.ਆਰ.ਆਈ ਮਾਮਲਿਆਂ ਦੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੀ ਮੁਕਤਸਰ ਸਾਹਿਬ ਨਾਲ ਸੰਬੰਧ ਰੱਖਦੇ ਕਿਸੇ ਪ੍ਰਵਾਸੀ ਪੰਜਾਬੀ ਨੂੰ ਕੋਈ ਮੁਸ਼ਕਿਲ ਹੋਵੇ ਜਾਂ ਕੋਈ ਸੁਝਾਅ ਦੇਣਾ ਚਾਹੁੰਦਾ ਹੋਵੇ ਤਾਂ ਉਹ ਇਸ ਐੱਨ.ਆਰ.ਆਈ ਮਿਲਣੀ ਵਿੱਚ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਨੂੰ ਇਸ ਮਿਲਣੀ ਵਿੱਚ ਪਹੁੰਚਣ ਦਾ ਹਾਰਦਿਕ ਸੱਦਾ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਹੈ। Author: Malout Live