ਐੱਨ.ਐੱਸ.ਐੱਸ ਸਕੀਮ ਤਹਿਤ ਵੋਟਰ ਜਾਗਰੂਕਤਾ ਕੈਂਪ ਲਗਾਇਆ
ਮਲੋਟ:- ਸਥਾਨਕ ਮਲੋਟ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਕੂਲ ਪ੍ਰਿੰਸੀਪਲ ਗੁਰਵਿੰਦਰਪਾਲ ਸਿੰਘ ਮਠਾੜੂ ਦੀ ਸਰਪ੍ਰਸਤੀ ਹੇਠ ਅਤੇ ਐੱਨ.ਐੱਸ.ਐੱਸ ਯੂਨਿਟ ਦੇ ਇੰਚਾਰਜ ਭੂਗੋਲ ਲੈਕਚਰਾਰ ਅਮਨਦੀਪ ਕੌਰ ਦੀ ਅਗਵਾਈ ਹੇਠ ਵੋਟਾਂ ਤੋਂ ਪਹਿਲਾ ਇੱਕ ਦਿਨਾਂ ਵੋਟਰ ਜਾਗਰੂਕਤਾ ਕੈਂਪ ਲਗਾਇਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਅੰਗਰੇਜ਼ੀ ਮਾਸਟਰ ਬਲਦੇਵ ਸਿੰਘ ਸਾਹੀਵਾਲ ਅਤੇ ਲੈਕਚਰਾਰ ਬਾਇਓਲੋਜੀ ਲੱਕੀ ਗੋਇਲ ਨੇ ਦੱਸਿਆ ਵਿਦਿਆਰਥੀਆਂ ਅਤੇ ਸਮਾਜ ਅੰਦਰ ਵੋਟਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਹ ਕੈਂਪ ਦਾ ਆਯੋਜਨ ਕੀਤਾ ਗਿਆ ਹੈ।
ਵੋਟਰਾਂ ਨੂੰ ਬਿਨਾਂ ਕਿਸੇ ਡਰ ਭੈਅ ਤੋਂ ਆਪੋ ਆਪਣੇ ਬੂਥਾਂ ਵਿੱਚ ਪਹੁੰਚ ਕੇ ਵੋਟਿੰਗ ਕਰਨ ਦੀ ਅਪੀਲ ਕੀਤੀ ਗਈ। ਵੋਟਾਂ ਵਿੱਚ ਪੈਸਾ ਵੰਡਣ, ਨਸ਼ਾ ਵੰਡਣ ਅਤੇ ਹੋਰ ਲਾਲਚ ਦੇਣ ਵਾਲੇ ਉਮੀਦਵਾਰਾਂ ਦਾ ਵਿਰੋਧ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਲੋਕਤੰਤਰੀ ਕਦਰਾਂ ਕੀਮਤਾਂ ਨੂੰ ਸਹੀ ਰੂਪ ਵਿੱਚ ਲਾਗੂ ਕੀਤਾ ਜਾ ਸਕੇ। ਇਸ ਮੌਕੇ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਾ ਵੱਲੋਂ ਸਕੂਲ ਦੀ ਸਫਾਈ ਦੇ ਨਾਲ-ਨਾਲ ਵੋਟਾਂ ਪਵਾਉਣ ਲਈ ਬੂਥਾ ਦੀ ਸੁਚੱਜੇ ਢੰਗ ਨਾਲ ਤਿਆਰੀ ਕੀਤੀ ਗਈ। ਇੱਕ ਦਿਨਾਂ ਵੋਟਰ ਜਾਗਰੂਕਤਾ ਕੈਂਪ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਨੇ ਉਤਸੁਕਤਾ ਨਾਲ ਭਾਗ ਲਿਆ ਅਤੇ ਲੋਕਤੰਤਰੀ ਨੈਤਿਕ ਮੁੱਲਾਂ ਨੂੰ ਅਪਨਾਉਣ ਦਾ ਪ੍ਰਣ ਕੀਤਾ। ਇਸ ਮੌਕੇ ਸਕੂਲ ਵਿਦਿਆਰਥੀਆਂ ਦੇ ਨਾਲ-ਨਾਲ ਸਕੂਲ ਦੇ ਵੱਖ-ਵੱਖ ਅਧਿਆਪਕ ਹਾਜ਼ਰ ਸਨ।